12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਵੱਖ-ਵੱਖ ਪਾਰਟੀਆਂ ਨੂੰ ਛੱਡ ਕਾਂਗਰਸ 'ਚ ਸ਼ਮੂਲੀਅਤ ਨਾਲ ਪਾਰਟੀ ਹੋ ਰਹੀ ਮਜ਼ਬੂਤ-ਗਰੇਵਾਲ <br/>

Ad Position 21
No active advertisement
ਅਜੀਤ ਡੈਸਕ 03-06-2025
ਲੁਧਿਆਣਾ, 2 ਜੂਨ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਪੱਛਮੀ ਦੀ ਹੋ ਰਹੀ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦਿਨੋ ਦਿਨ ਹੋਰ ਮਜ਼ਬੂਤ ਹੋ ਰਹੀ ਹੈ, ਆਏ ਦਿਨ ਕਿਸੇ ਨਾ ਕਿਸੇ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ ਵਿਚ ਸ਼ਮਿਲ ਹੋਣ ਦਾ ਸਿਲਸਿਲਾ ਜਾਰੀ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਚੇਅਰਮੈਨ ਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਨਾਲ ਹਲਕਾ ਪਛੱਮੀ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਵਾਰ ਭਾਰਤ ਭੂਸ਼ਣ ਆਸ਼ੂ ਹੋਰ ਮਜ਼ਬੂਤੀ ਵੱਲ ਵਧ ਰਹੇ ਹਨ | ਉਨ੍ਹਾਂ ਕਿਹਾ ਕਿ ਜਿੱਥੇ ਉਹ ਜਿੱਤ ਵੱਲ ਵਧ ਰਹੇ ਹਨ, ਉਥੇ ਹੀ ਇਸ ਗੱਲ ਨੂੰ ਵੀ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ ਕਿ ਆਸ਼ੂ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਨਗੇ | ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਇਹ ਅਨੁਮਾਨ ਲਗਾਇਆ ਜਾ ਸਕਦਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਕਈ ਆਗੂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਸਕਦੇ ਹਨ, ਜਿਸ ਨਾਲ ਆਸ਼ੂ ਦਾ ਪੱਲੜਾ ਹੋਰ ਭਾਰੀ ਹੋਵੇਗਾ | ਉਨ੍ਹਾਂ ਕਿਹਾ ਕਿ ਆਏ ਦਿਨ ਕਾਂਗਰਸ ਪਾਰਟੀ 'ਚ ਸ਼ਮਿਲ ਹੋ ਰਹੇ ਆਗੂਆਂ ਨੂੰ ਦੇਖ ਵਿਰੋਧੀ ਪਾਰਟੀਆਂ ਦੀ ਰਾਤਾ ਦੀ ਨੀਂਦ ਅਤੇ ਦਿਨ ਦਾ ਚੈਨ ਖੋ ਗਿਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਜਿੱਤੀ ਗਈ ਇਹ ਸੀਟ ਆਉਣ ਵਾਲੀਆਂ 2027 ਦੀਆਂ ਚੋਣਾਂ ਦਾ ਮੁੱਢ ਬੰਨੇ੍ਹਗੀ |

Ad Position 22
No active advertisement
ਪਿਛਲੀ ਖ਼ਬਰ ਘੱਟ ਗਿਣਤੀਆਂ ਅਤੇ ਇਸਾਈ ਭਾਈਚਾਰੇ ਨੂੰ ਹਰ ਪਾਰਟੀ ਨੇ ਨਜ਼ਰ ਅੰਦਾਜ਼ ਕੀਤਾ-ਦੂਆ <br/> ਅਗਲੀ ਖ਼ਬਰ ਭਾਜਪਾ ਆਗੂ ਸੰਨੀ ਕੈਂਥ ਨੇ 24 ਹਜ਼ਾਰ ਏਕੜ ਜ਼ਮੀਨ ਜਬਰੀ ਐਕਵਾਇਰ ਕੀਤੇ ਜਾਣ ਖ਼ਿਲਾਫ਼ ਚੁੱਕੀ ਆਵਾਜ਼ <br/>
Ad Position 24