12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ 'ਆਪ' ਨੂੰ ਦਿਖਾਏਗੀ ਸ਼ੀਸ਼ਾ-ਸਿਮਰਨਜੀਤ ਸਿੰਘ ਮਾਨ <br/>

Ad Position 21
No active advertisement
ਅਜੀਤ ਡੈਸਕ 03-06-2025
ਲੁਧਿਆਣਾ, 2 ਜੂਨ (ਡਾ: ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ¢ ਜ਼ਿਮਨੀ ਚੋਣ ਨੂੰ ਲੈ ਕੇ ਸ਼ੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਿਸ਼ੇਸ਼ ਤÏਰ 'ਤੇ ਲੁਧਿਆਣਾ ਪਹੁੰਚੇ, ਜਿੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ¢ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ 'ਆਪ' ਸਰਕਾਰ ਦਾ ਪੈਟਰੋਲ ਖ਼ਤਮ ਹੋ ਚੁੱਕਾ ਹੈ ਅਤੇ ਸਿਰਫ਼ ਇਸ਼ਤਿਹਾਰੀ ਬਿਆਨਬਾਜ਼ੀ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ¢ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ 2027 ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਸ਼ੀਸ਼ਾ ਦਿਖਾ ਦੇਵੇਗੀ¢ ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੀ ਪਿਛਲੇ ਤਿੰਨ ਸਾਲਾਂ ਦੀ ਕਾਰੁਗਜ਼ਾਰੀ ਤੋਂ ਲੋਕ ਦੁਖੀ ਹੋ ਚੁੱਕੇ ਹਨ¢ ਉਨ੍ਹਾਂ ਕਿਹਾ ਕਿ ਆਪ ਦੇ ਰਾਜ ਵਿਚ ਭਿ੍ਸ਼ਟਾਚਾਰ ਸਿਖ਼ਰਾਂ 'ਤੇ ਪਹੁੰਚ ਗਿਆ ਹੈ, ਜਦ ਕਿ ਸਰਕਾਰ ਭਿ੍ਸ਼ਟਾਚਾਰ ਖ਼ਤਮ ਕਰਨ ਦਾ ਢੰਡੋਰਾ ਪਿੱਟ ਰਹੀ ਹੈ¢

Ad Position 22
No active advertisement
ਪਿਛਲੀ ਖ਼ਬਰ ਨਾਮਜ਼ਦਗੀਆਂ ਦੇ ਆਖ਼ਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ <br/> ਅਗਲੀ ਖ਼ਬਰ ਘੱਟ ਗਿਣਤੀਆਂ ਅਤੇ ਇਸਾਈ ਭਾਈਚਾਰੇ ਨੂੰ ਹਰ ਪਾਰਟੀ ਨੇ ਨਜ਼ਰ ਅੰਦਾਜ਼ ਕੀਤਾ-ਦੂਆ <br/>
Ad Position 24