ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖ਼ਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ¢ ਚੋਣ ਅਧਿਕਾਰੀ ਨੇ ਦੱਸਿਆ ਕਿ 64-ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਣੀ (ਕਵਰਿੰਗ ਉਮੀਦਵਾਰ) ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ¢ ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਨਵਨੀਤ ਕੁਮਾਰ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ¢ ਉੱਥੇ ਹੀ 5 ਆਜ਼ਾਦ ਉਮੀਦਵਾਰਾਂ ਹਰਮਿੰਦਰ ਅਰੋੜਾ, ਭੋਲਾ ਸਿੰਘ, ਰੇਨੂੰ, ਪਵਨਦੀਪ ਸਿੰਘ ਅਤੇ ਗੁਰਦੀਪ ਸਿੰਘ ਕਾਹਲੋਂ ਵਲੋਂ ਨਾਮਜ਼ਦਗੀ ਭਰੀ ਗਈ ਹੈ¢ ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਭਰਨ ਵਾਲੇ ਕੁੱਲ ਉਮੀਦਵਾਰਾਂ ਦੀ ਗਿਣਤੀ 22 ਹੋ ਗਈ ਹੈ¢ ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 5 ਜੂਨ ਹੈ¢