ਲੁਧਿਆਣਾ, 2 ਜੂਨ (ਡਾ: ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਪੱਛਮੀ ਦੀਆਂ ਹੋ ਰਹੀਆਂ ਜ਼ਿਮਨੀ ਚੋਣਾਂ ਵਿਚ ਸ਼ੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਨਵਨੀਤ ਕੁਮਾਰ ਗੋਪੀ ਵਲੋਂ ਅੱਜ ਆਪਣੇ ਸਾਥੀਆਂ ਸਮੇਤ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ¢ ਇਸ ਮÏਕੇ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਲਈ ਵਿਸ਼ੇਸ਼ ਤÏਰ 'ਤੇ ਲੁਧਿਆਣਾ ਪਹੁੰਚੇ ¢ ਸਿਵਲ ਲਾਈਨਜ਼ ਸਥਿਤ ਸ਼ੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਦੇ ਦਫ਼ਤਰ ਤੋਂ ਕਾਫ਼ਲਿਆਂ ਦੇ ਰੂਪ 'ਚ ਨÏਜਵਾਨ ਰਵਾਨਾ ਹੋਏ, ਜੋ ਜ਼ਿਲ੍ਹਾ ਕਚਹਿਰੀਆਂ ਵਿਖੇ ਪਹੁੰਚੇ¢ ਸਿਮਰਨਜੀਤ ਸਿੰਘ ਮਾਨ ਨੇ ਉਮੀਦਵਾਰ ਨਵਨੀਤ ਕੁਮਾਰ ਗੋਪੀ ਦੇ ਕਾਗ਼ਜ਼ਾਤ ਜ਼ਿਲ੍ਹਾ ਚੋਣ ਅਫ਼ਸਰ ਕੋਲ ਜਮਾਂ ਕਰਵਾਏ¢ ਉਪਰੰਤ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਜ ਲੋਕ ਬੁਰੀ ਤਰਾਂ ਨਾਲ ਦੁਖੀ ਹੋ ਚੁੱਕੇ ਹਨ ¢ ਉਨ੍ਹਾਂ ਕਿਹਾ ਕਿ ਆਪ ਸਰਕਾਰ 'ਨਸ਼ਿਆਂ ਵਿਰੁੱਧ ਯੁੱਧ' ਦੇ ਨਾਮ ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ, ਜਦ ਕਿ ਨਸ਼ਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ ¢ ਮਾਨ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦਾ ਪੂਰੀ ਤਰਾਂ ਨਾਲ ਜਨਾਜ਼ਾ ਨਿਕਲ ਚੁੱਕਾ ਹੈ ¢ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਮੀਦਵਾਰ ਨਵਨੀਤ ਕੁਮਾਰ ਗੋਪੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਤਾਂ ਜੋ ਹਲਕਾ ਪੱਛਮੀ ਦੇ ਰਹਿੰਦੇ ਵਿਕਾਸ ਦੇ ਕੰਮ ਜੰਗੀ ਪੱਧਰ 'ਤੇ ਹੋ ਸਕਣ ¢ ਉਮੀਦਵਾਰ ਨਵਨੀਤ ਕੁਮਾਰ ਗੋਪੀ ਨੇ ਕਿਹਾ ਕਿ ਹਲਕਾ ਪੱਛਮੀ ਦੇ ਲੋਕਾਂ ਵਲੋਂ ਮਿਲ ਰਹੇ ਭਰਵੇਂ ਸਹਿਯੋਗ ਦਾ ਮੁੱਲ ਉਹ ਜਿੱਤਣ ਤੋਂ ਬਾਅਦ ਵਿਕਾਸ ਕਾਰਜਾਂ ਦੇ ਰੂਪ 'ਚ ਮੋੜਨਗੇ ¢ ਇਸ ਮÏਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ, ਗੋਬਿੰਦ ਸਿੰਘ ਮਾਨ, ਦਰਸ਼ਨ ਸਿੰਘ ਖਾਲਸਾ ਜ਼ਿਲ੍ਹਾ ਪ੍ਰਧਾਨ, ਬਲਵਿੰਦਰ ਸਿੰਘ ਕੁਲਾਰ ਇੰਚਾਰਜ ਹਲਕਾ ਆਤਮ ਨਗਰ, ਸੁਰਜੀਤ ਸਿੰਘ ਤਲਵੰਡੀ ਜ਼ਿਲ੍ਹਾ ਪ੍ਰਧਾਨ ਜਗਰਾਉਂ, ਬਲਵਿੰਦਰ ਸਿੰਘ ਸਿਹੋੜਾ, ਪਿ੍ਤਪਾਲ ਸਿੰਘ ਮੁਕੰਦਪੁਰ, ਨਵਪ੍ਰੀਤ ਸਿੰਘ ਕਲਸੀ ਜਥੇਬੰਦਕ ਸਕੱਤਰ, ਰਣਜੀਤ ਸਿੰਘ, ਅਮਨਦੀਪ ਸਿੰਘ ਉਭੀ, ਜਗਦੇਵ ਸਿੰਘ ਪਾਂਗਲੀ, ਬਲਵਿੰਦਰ ਸਿੰਘ ਸੰਧੂ, ਪ੍ਰੀਤਮ ਸਿੰਘ, ਗੁਰਦੇਵ ਸਿੰਘ, ਮਨਵੀਰ ਸਿੰਘ ਦੁੱਗਰੀ, ਅਵਤਾਰ ਸਿੰਘ ਭੋਡੇ, ਸਮੁਦਾ ਸਿੰਘ, ਦਲਜੀਤ ਸਿੰਘ ਦÏਧਰ, ਗੁਰਪ੍ਰੀਤ ਸਿੰਘ ਲੁਹਾਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਵਰਕਰ ਹਾਜ਼ਰ ਸਨ¢