12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

'ਆਪ' ਨੂੰ ਅਲਵਿਦਾ ਆਖ ਖਾਮਿਦ ਅਲੀ ਸਾਥੀਆਂ ਸਮੇਤ ਕਾਂਗਰਸ 'ਚ ਸ਼ਮਿਲ <br/>

Ad Position 21
No active advertisement
ਅਜੀਤ ਡੈਸਕ 03-06-2025
ਲੁਧਿਆਣਾ, 2 ਜੂਨ (ਜਤਿੰਦਰ ਭੰਬੀ)-ਕਾਂਗਰਸ ਘੱਟ ਗਿਣਤੀ ਵਿਭਾਗ ਦੇ ਪੰਜਾਬ ਜਨਰਲ ਸਕੱਤਰ ਇਮਰਾਨ ਰਜ਼ਾ ਦੇ ਯਤਨਾਂ ਸਦਕਾ 'ਆਪ' ਦੇ ਪੰਜਾਬ ਜੁਆਇੰਟ ਸਕੱਤਰ ਖਾਮਿਦ ਅਲੀ ਅਤੇ ਜੁਆਇੰਟ ਸਕੱਤਰ ਸ਼ਮਸ਼ੇਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਆਪਣੇ ਸਾਥੀਆਂ ਸਮੇਤ ਕਾਂਗਰਸ ਦਾ ਪੱਲਾ ਫੜ ਲਿਆ | ਹਲਕਾ ਪੱਛਮੀ ਦੇ ਚੋਣ ਇੰਚਾਰਜ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਭਾਰਤ ਭੂਸ਼ਣ ਆਸ਼ੂ ਨੇ 'ਆਪ' ਦੇ ਪੰਜਾਬ ਜੁਆਇੰਟ ਸਕੱਤਰ ਖਾਮਿਦ ਅਲੀ ਅਤੇ ਜੁਆਇੰਟ ਸਕੱਤਰ ਸ਼ਮਸ਼ੇਰ ਸਿੰਘ ਗਰੇਵਾਲ, ਸੁਬੇਗ ਸਿੰਘ ਗਰੇਵਾਲ, ਨਵਦੀਪ ਜਿੰਮੀ, ਜ਼ਿਲ੍ਹਾ ਸੰਯੁਕਤ ਸਕੱਤਰ ਆਬਿਦ ਅੰਸਾਰੀ, 'ਆਪ' ਯੂਥ ਆਗੂ ਲਾਲੀ ਸ਼ਰਮਾ ਦਾ ਨਿੱਘਾ ਸਵਾਗਤ ਕੀਤਾ | ਆਸ਼ੂ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਸਿਰਕੱਢ ਆਗੂ ਗੁਰਕਿ੍ਪਾਲ ਸਿੰਘ ਢੰਡਾਰੀ, ਚਰਨ ਸਿੰਘ, ਬਲਜਿੰਦਰ ਸਿੰਘ ਅਤੇ ਬਲਜੀਤ ਸਿੰਘ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਇਸ ਮੌਕੇ ਖਾਮਿਦ ਅਲੀ ਅਤੇ ਸ਼ਮਸ਼ੇਰ ਸਿੰਘ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ 'ਚ ਵਰਕਰ ਦੀ ਕਦਰ ਨਹੀਂ ਚੇਅਰਮੈਨਾਂ ਦੇ ਅਹੁਦੇ ਬਾਹਰੀ ਲੋਕਾਂ ਨੂੰ ਦਿੱਤਾ ਜਾ ਰਹੇ ਹਨ | ਪੱਛਮੀ ਹਲਕੇ ਦੇ ਇੰਚਾਰਜ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਝਾੜੂ ਵਾਲਿਆਂ ਦੀਆਂ ਨੀਤੀਆਂ ਤੋਂ ਨਾਖੁਸ਼ ਜ਼ਮੀਨੀ ਪੱਧਰ ਦੇ ਵਰਕਰ ਕਾਂਗਰਸ ਵੱਲ ਰੁਖ ਕਰ ਰਹੇ ਹਨ | ਭਾਰਤ ਭੂਸ਼ਣ ਆਸ਼ੂ ਨੇ ਕਾਂਗਰਸ ਪਰਿਵਾਰ ਵਿਚ ਸ਼ਾਮਲ ਹੋਣ ਵਾਲੇ 'ਆਪ' ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਪੱਛਮੀ ਦੇ ਚੋਣ ਮੈਦਾਨ ਵਿਚ ਲੜਾਈ ਸੱਚ ਅਤੇ ਝੂਠ ਵਿਚਕਾਰ ਹੈ | ਕਾਂਗਰਸ ਘੱਟ ਗਿਣਤੀ ਵਿਭਾਗ ਦੇ ਪੰਜਾਬ ਜਨਰਲ ਸਕੱਤਰ ਇਮਰਾਨ ਰਜ਼ਾ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਕਾਂਗਰਸ ਦਾ ਸਮਰਥਨ ਕਰੇਗਾ |

Ad Position 22
No active advertisement
ਪਿਛਲੀ ਖ਼ਬਰ 'ਆਪ' ਆਗੂਆਂ ਨੂੰ ਹਲਕਾ ਪੱਛਮੀ ਦੇ ਵੋਟਰ ਵੀ ਨਕਾਰਨਗੇ-ਐਡਵੋਕੇਟ ਘੁੰਮਣ <br/> ਅਗਲੀ ਖ਼ਬਰ ਅਕਾਲੀ ਦਲ (ਅ) ਦੇ ਉਮੀਦਵਾਰ ਨਵਨੀਤ ਕੁਮਾਰ ਗੋਪੀ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ <br/>
Ad Position 24