12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਘੁੰਮਣ ਲਈ ਕੀਤਾ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 03-06-2025
ਲੁਧਿਆਣਾ, 2 ਜੂਨ (ਜਗਮੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਾਅਦ ਦੁਪਹਿਰ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਲੁਧਿਆਣਾ ਪਹੁੰਚੇ, ਜਿੱਥੇ ਉਨ੍ਹਾਂ ਹਲਕਾ ਲੁਧਿਆਣਾ ਪੱਛਮੀ ਦੇ ਵੱਖ ਵੱਖ ਇਲਾਕਿਆਂ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਵਾਲਿਆਂ ਨੂੰ ਸਬਕ ਸਿਖਾਉਂਦੇ ਹੋਏ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਜਿੱਤ ਯਕੀਨੀ ਬਣਾਈਏ ਅਤੇ ਪੰਜਾਬ ਵਿਰੋਧੀ ਤਾਕਤਾਂ ਨੂੰ ਮਾਤ ਦਈਏ | ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਐਡਵੋਕੇਟ ਘੁੰਮਣ ਦੇ ਹੱਕ ਵਿਚ ਕੀਤੀਆਂ ਗਈਆਂ ਚੋਣ ਮੀਟਿੰਗਾਂ ਨਾਲ ਜਿੱਥੇ ਐਡਵੋਕੇਟ ਘੁੰਮਣ ਦੇ ਚੋਣ ਪ੍ਰਚਾਰ ਵਿਚ ਜੋਸ਼ ਭਰਿਆ ਉੱਥੇ ਹੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਵੀ ਐਡਵੋਕੇਟ ਘੁੰਮਣ ਲਈ ਪ੍ਰਚਾਰ ਕਰਨ ਅਤੇ ਜਿੱਤ ਲਈ ਸਾਰਥਿਕ ਯਤਨ ਕਰਨ ਦਾ ਸੁਨੇਹਾ ਮਿਲਿਆ | ਮੀਟਿੰਗਾਂ ਦੌਰਾਨ ਹਲਕਾ ਪੱਛਮੀ ਦੇ ਸਥਾਨਕ ਨਿਵਾਸੀਆਂ ਵੱਲੋਂ ਦਿੱਤੇ ਗਏ ਸਮਰਥਨ ਦਾ ਧੰਨਵਾਦ ਕਰਦੇ ਹੋਏ ਸੁਖਬੀਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉਪਰ ਤਿੱਖੇ ਸ਼ਬਦੀ ਹਮਲੇ ਕੀਤੇ ਅਤੇ ਮੌਜੂਦਾ ਸਰਕਾਰ ਦੇ ਰਾਜ 'ਚ ਨਸ਼ਿਆਂ ਦੀ ਤਸਕਰੀ, ਗੈਂਗਸਟਰਵਾਦ ਵਿਚ ਵਾਧੇ ਅਤੇ ਸੂਬੇ ਅੰਦਰ ਅਮਨ ਕਾਨੂੰਨ ਦੀ ਵਿਗੜੀ ਹੋਈ ਸਥਿਤੀ ਦਾ ਜ਼ਿਕਰ ਕਰਦਿਆਂ ਸਰਕਾਰ ਨੂੰ ਘੇਰਿਆ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਨਾਮੁਰਾਦ ਬਿਮਾਰੀ ਤੋਂ ਦੂਰ ਕਰਦੀਆਂ ਹਨ ਖੇਡਾਂ-ਬੈਂਸ <br/> ਅਗਲੀ ਖ਼ਬਰ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਤੇ ਪਰਸ ਖੋਹਣ ਵਾਲੇ ਚੋਰ ਲੋਕਾਂ ਦੇ ਹੱਥੇ ਚੜੇ੍ਹ
Ad Position 24