12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਨੌਜਵਾਨਾਂ ਨੂੰ ਨਸ਼ਿਆਂ ਵਰਗੀ ਨਾਮੁਰਾਦ ਬਿਮਾਰੀ ਤੋਂ ਦੂਰ ਕਰਦੀਆਂ ਹਨ ਖੇਡਾਂ-ਬੈਂਸ <br/>

Ad Position 21
No active advertisement
ਅਜੀਤ ਡੈਸਕ 03-06-2025
ਫੁੱਲਾਂਵਾਲ, 2 ਜੂਨ (ਮਨਜੀਤ ਸਿੰਘ ਦੁੱਗਰੀ)-ਪਿੰਡ ਫੁੱਲਾਂਵਾਲ ਵਿਖੇ ਹੋਏ ਦੂਜੇ ਕਿ੍ਕਟ ਟੂਰਨਾਮੈਂਟ ਵਿਚ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰ ਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ | ਇਸ ਮੌਕੇ ਬੈਂਸ ਨੇ ਕਿਹਾ ਕਿ ਇੰਦਰ ਫੁੱਲਾਂਵਾਲ, ਰਾਜਨ ਢਿੱਲੋਂ, ਹੀਰਾ ਭੱਟੀ ਵਲੋਂ ਪਿਛਲੇ ਦੋ ਸਾਲਾਂ ਤੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਕੀਤਾ ਇਹ ਉਪਰਾਲਾ ਕਾਬਲੇ ਤਾਰੀਫ਼ ਹੈ | ਬੈਂਸ ਨੇ ਕਿਹਾ ਕਿ ਖੇਡਾਂ ਜਿੱਥੇ ਸਰੀਰਕ ਤੌਰ 'ਤੇ ਮਜ਼ਬੂਤ ਕਰਦੀਆਂ ਹਨ, ਉੱਥੇ ਹੀ ਨੌਜਵਾਨ ਨਸ਼ਿਆਂ ਵਰਗੀ ਨਾਮੁਰਾਦ ਬਿਮਾਰੀ ਤੋਂ ਵੀ ਬਚੇ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿਚ ਅਥਾਹ ਊਰਜਾ ਹੁੰਦੀ ਹੈ, ਜਿਸ ਨੂੰ ਸਕਾਰਾਤਮਿਕ ਦਿਸ਼ਾ ਵਿਚ ਲਿਜਾਉਣ ਦੀ ਲੋੜ ਹੈ | ਖੇਡਾਂ ਨੌਜਵਾਨਾਂ ਨੂੰ ਸਹੀ ਦਿਸ਼ਾ ਵਲ ਪ੍ਰੇਰਿਤ ਕਰਨ ਦਾ ਸਰਬੋਤਮ ਮਾਧਿਅਮ ਹਨ | ਟੂਰਨਾਮੈਂਟ ਦੀ ਸਮਾਪਤੀ 'ਤੇ ਪ੍ਰਬੰਧਕਾਂ ਵਲੋਂ ਬੈਂਸ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਕੌਂਸਲਰ ਹਰਵਿੰਦਰ ਸਿੰਘ ਕਲੇਰ, ਟੋਨੀ ਅਰੋੜਾ, ਸਾਬਕਾ ਸਰਪੰਚ ਰਣਜੀਤ ਸਿੰਘ, ਮੀਡੀਆ ਇੰਚਾਰਜ ਪ੍ਰਦੀਪ ਸਿੰਘ ਬੰਟੀ, ਸਵੇਨੀਤ, ਰਾਜਿੰਦਰ ਸਿੰਘ, ਧਰਮਜੀਤ ਸਿੰਘ ਬੌਣੀ ਬੇਦੀ, ਸੁੱਖਾ ਸਿੰਘ, ਦੀਪਕ ਸ਼ਰਮਾ, ਰੌਬਿਨ ਗਿੱਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਆਸੀ ਆਗੂਆਂ ਦੀ ਦਲ ਬਦਲ ਦੀ ਖੇਡ ਫਿਰ ਸ਼ੁਰੂ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਘੁੰਮਣ ਲਈ ਕੀਤਾ ਚੋਣ ਪ੍ਰਚਾਰ <br/>
Ad Position 24