12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਠੱਪ, ਹਰ ਖੇਤਰ 'ਚ ਭਿ੍ਸ਼ਟਾਚਾਰ ਅਤੇ ਮਾਫ਼ੀਏ ਦਾ ਬੋਲ ਬਾਲਾ- ਗਾਬੜੀਆ, ਝਿੰਜਰ, ਬੇਅੰਤ ਕੌਰ <br/>

Ad Position 21
No active advertisement
ਅਜੀਤ ਡੈਸਕ 03-06-2025
ਇਆਲੀ/ਥਰੀਕੇ, 2 ਜੂਨ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੇ ਹਲਕਾ ਪੱਛਮੀ ਦੀ ਹੋ ਰਹੀ ਜ਼ਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਉਪਕਾਰ ਸਿੰਘ ਘੁੰਮਣ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਵਿਧਾਨ ਸਭਾ ਵਿੱਚ ਇਸ ਹਲਕੇ ਦੇ ਸਰਬ ਪੱਖੀ ਵਿਕਾਸ ਲਈ ਆਵਾਜ਼ ਬੁਲੰਦ ਕਰਨਗੇ | ਪਿਛਲੇ ਅੱਠ ਸਾਲਾਂ ਤੋਂ ਪੰਜਾਬ ਵਿਚ ਸੱਤਾ ਦਾ ਅਨੰਦ ਭੋਗ ਰਹੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ | ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਲੁਧਿਆਣਾ ਸ਼ਹਿਰ ਅਤੇ ਪੰਜਾਬ ਅੰਦਰ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰਕੇ ਬਦਲਾਅ ਦੇ ਨਾਮ ਹੇਠਾਂ ਲੋਕਾਂ ਨੂੰ ਭਰਮਾ ਕੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਉਸਦੇ ਉਮੀਦਵਾਰਾਂ ਤੋਂ ਕਿਨਾਰਾ ਕਰਨ ਦਾ ਮਨ ਬਣਾ ਚੁੱਕੇ ਹਨ | ਜੁਮਲਿਆਂ ਤੋਂ ਇਲਾਵਾ ਆਪ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਕੁੱਝ ਵੀ ਨਹੀਂ ਦਿੱਤਾ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਈ ਹੈ | ਹਰ ਖੇਤਰ ਵਿਚ ਭਿ੍ਸ਼ਟਾਚਾਰ ਅਤੇ ਮਾਫ਼ੀਏ ਦਾ ਬੋਲ ਬਾਲਾ ਵਧਿਆ ਹੈ, ਜਿਸ ਨੂੰ ਲੈ ਕੇ ਹਲਕਾ ਪੱਛਮੀ ਦੇ ਵੋਟਰ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਭੇਜਣ ਦਾ ਮਨ ਬਣਾ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜ਼ਿਲ੍ਹਾ ਪ੍ਰਧਾਨ ਬਰਨਾਲਾ ਇਸਤਰੀ ਅਕਾਲੀ ਦਲ ਬੀਬੀ ਬੇਅੰਤ ਕੌਰ ਨੇ ਵਾਰਡ ਨੰਬਰ 58 ਵਿਖੇ ਬੂਥ ਲੈਵਲ ਤੇ ਪ੍ਰਚਾਰ ਕਰਨ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਉਹ ਬੂਥ ਲੈਵਲ ਤੇ ਵੋਟਰਾਂ ਨਾਲ ਸੰਪਰਕ ਕਰਕੇ ਪਾਰਟੀ ਦੀਆਂ ਪੰਜਾਬ ਪੱਖੀ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾ ਕੇ ਪਾਰਟੀ ਦੇ ਹੱਕ ਵਿਚ ਲਾਮਬੰਦ ਕਰਨਗੇ | ਇਸ ਮੌਕੇ ਕੌਂਸਲਰ ਰਖਵਿੰਦਰ ਸਿੰਘ ਗਾਬੜੀਆ, ਗੁਰਦੀਪ ਸਿੰਘ ਲੀਲ, ਬਚਿੱਤਰ ਸਿੰਘ ਕੋਹਾੜ, ਐਡਵੋਕੇਟ ਰਾਜਕਮਲ ਸਿੰਘ ਭੁੱਲਰ, ਪ੍ਰਧਾਨ ਰਘਬੀਰ ਸਿੰਘ, ਜਗਤਾਰ ਸਿੰਘ ਐਤੀਆਣਾ, ਕੁਲਦੀਪ ਸਿੰਘ ਖ਼ਾਲਸਾ, ਮਨਮੋਹਨ ਸਿੰਘ ਮਨੀ, ਪ੍ਰਭਜੋਤ ਸਿੰਘ ਧਾਲੀਵਾਲ, ਮਨਮੋਹਨ ਸਿੰਘ ਮੋਹਨੀ, ਜਸਵੀਰ ਸਿੰਘ ਰਿੰਪੀ, ਮਨਪ੍ਰੀਤ ਸਿੰਘ ਮੋਨੂੰ ਬੜੈਚ, ਸੇਠੀ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਡਰ 23 ਕਿ੍ਕਟ ਟੂਰਨਾਮੈਂਟ ਵਿਚ ਲੁਧਿਆਣਾ ਨੇ ਪਟਿਆਲਾ ਨੂੰ ਪੰਜ ਵਿਕਟਾਂ ਨਾਲ ਹਰਾਇਆ <br/> ਅਗਲੀ ਖ਼ਬਰ ਸਿਆਸੀ ਆਗੂਆਂ ਦੀ ਦਲ ਬਦਲ ਦੀ ਖੇਡ ਫਿਰ ਸ਼ੁਰੂ <br/>
Ad Position 24