12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ 2 ਰੋਜ਼ਾ ਕਥਾ ਅਤੇ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 03-06-2025
ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ 2 ਰੋਜ਼ਾ ਕਥਾ ਅਤੇ ਕੀਰਤਨ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ | ਸਮਾਗਮਾਂ ਦੌਰਾਨ ਰਾਗੀ ਸਿੰਘਾਂ ਅਤੇ ਕਥਾਵਾਚਕਾਂ ਵੱਲੋਂ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰੂ ਘਰ ਦੇ ਹਜੂਰੀ ਰਾਗੀ ਭਾਈ ਜਸਵੰਤ ਸਿੰਘ, ਗਗਨਦੀਪ ਸਿੰਘ ਅਤੇ ਅਮਨਦੀਪ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਭਾਈ ਜਸਵਿੰਦਰ ਸਿੰਘ ਪਟਿਆਲੇ ਵਾਲਿਆਂ ਦੇ ਜੱਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗਿਆਨੀ ਹਰਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਪਰਮਿੰਦਰ ਸਿੰਘ ਅਤੇ ਡਾ. ਪ੍ਰੇਮ ਸਿੰਘ ਚਾਵਲਾ ਨੇ ਕੀਰਤਨੀ ਜੱਥੇ ਦਾ ਸਨਮਾਨ ਕਰਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਸੰਗਤਾਂ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਹਰਵਿੰਦਰ ਸਿੰਘ ਸਰਨਾ, ਹਰਮਨ ਸਿੰਘ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਤਰਲੋਕ ਸਿੰਘ ਸਚਦੇਵਾ, ਜਗਜੀਵਨਪਾਲ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਦੀ ਬਿਆਨਬਾਜ਼ੀ ਨੂੰ ਬੇਤੁਕਾ ਦੱਸਿਆ ਅਗਲੀ ਖ਼ਬਰ ਅੰਡਰ 23 ਕਿ੍ਕਟ ਟੂਰਨਾਮੈਂਟ ਵਿਚ ਲੁਧਿਆਣਾ ਨੇ ਪਟਿਆਲਾ ਨੂੰ ਪੰਜ ਵਿਕਟਾਂ ਨਾਲ ਹਰਾਇਆ <br/>
Ad Position 24