18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸ਼ੱਕੀ ਹਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 04-06-2025

ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)-ਮਾਨਸਿਕ ਤੌਰ 'ਤੇ ਪ੍ਰੇਸ਼ਾਨ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ¢ ਇਹ ਘਟਨਾ ਮੰਗਲਵਾਰ ਸਵੇਰੇ ਲੱਕੜ ਬਾਜ਼ਾਰ ਇਲਾਕੇ ਵਿਚ ਵਾਪਰੀ¢ ਘਟਨਾ ਦਾ ਖ਼ੁਲਾਸਾ ਉਦੋਂ ਹੋਇਆ, ਜਦੋਂ ਉਸ ਦਾ ਭਰਾ ਕਮਰੇ ਵਿਚ ਦਾਖਲ ਹੋਇਆ ਅਤੇ ਆਪਣੇ ਭਰਾ ਨੂੰ ਫਾਹੇ ਨਾਲ ਲਟਕਦਾ ਦੇਖ ਕੇ ਹੈਰਾਨ ਰਹਿ ਗਿਆ¢ ਉਸ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ¢ ਮਿ੍ਤਕ ਦੀ ਪਛਾਣ 19 ਸਾਲਾ ਅਜੈ ਚੌਹਾਨ ਵਜੋਂ ਹੋਈ ਹੈ, ਜੋ ਕਿ ਲੱਕੜ ਬਾਜ਼ਾਰ ਇਲਾਕੇ ਦਾ ਰਹਿਣ ਵਾਲਾ ਹੈ, ਜੋ ਮੂਲ ਰੂਪ ਵਿਚ ਉਤਰ ਪ੍ਰਦੇਸ਼ ਦੇ ਗੋਂਡਾ ਦਾ ਰਹਿਣ ਵਾਲਾ ਸੀ¢ ਥਾਣਾ ਡਿਵੀਜ਼ਨ ਨੰਬਰ 1 ਦੀ ਪੁਲਿਸ ਨੇ ਉਸਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਭੇਜ ਦਿੱਤਾ¢ ਐਸ.ਆਈ. ਸੁਲੱਖਣ ਸਿੰਘ ਨੇ ਦੱਸਿਆ ਕਿ ਅਜੈ ਚÏਹਾਨ ਇਕ ਫ਼ੈਕਟਰੀ ਵਿਚ ਕੰਮ ਕਰਦਾ ਸੀ ਅਤੇ ਆਪਣੇ ਭਰਾ ਨਾਲ ਫ਼ੈਕਟਰੀ ਵਿਚ ਰਹਿੰਦਾ ਸੀ¢ ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿਚ ਪਤਾ ਲੱਗਾ ਹੈ ਕਿ ਅਜੈ ਚÏਹਾਨ ਕੁੱਝ ਦਿਨ ਪਹਿਲਾਂ ਪਿੰਡ ਆਇਆ ਸੀ ਅਤੇ ਉਸ ਵੇਲੇ ਤੋਂ ਹੀ ਪ੍ਰੇਸ਼ਾਨ ਸੀ¢ ਮੰਗਲਵਾਰ ਨੂੰ ਅਜੈ ਦਾ ਭਰਾ ਕਿਸੇ ਕੰਮ ਲਈ ਕਿਤੇ ਗਿਆ ਹੋਇਆ ਸੀ¢ ਜਦੋਂ ਉਹ ਕੁੱਝ ਸਮੇਂ ਬਾਅਦ ਘਰ ਵਾਪਸ ਆਇਆ ਤਾਂ ਉਸ ਦੀ ਲਾਸ਼ ਕਮਰੇ ਵਿਚ ਲਟਕ ਨਾਲ ਰਹੀ ਸੀ¢ ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ ਹੈ¢

Ad Position 22
No active advertisement
ਪਿਛਲੀ ਖ਼ਬਰ ਹੈਬੋਵਾਲ ਇਲਾਕੇ ਵਿਚ ਚੋਰਾਂ ਦਾ ਕਹਿਰ ਕਾਰ ਸਵਾਰ ਚੋਰਾਂ ਨੇ ਦੋ ਦੁਕਾਨਾਂ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਅਤੇ ਨਗ... ਅਗਲੀ ਖ਼ਬਰ ਰਾਜਾ ਵੜਿੰਗ ਨੇ ਪੂਰੇ ਹਿੰਦੂ ਭਾਈਚਾਰੇ ਦੀ ਕੀਤੀ ਬੇਇੱਜ਼ਤੀ-ਰਵਨੀਤ ਬਿੱਟੂ
Ad Position 24