18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਖ਼ਤਰਨਾਕ ਲੁਟੇਰਾ ਗਰੋਹ ਦੇ ਛੇ ਮੈਂਬਰ ਲੱਖਾਂ ਰੁਪਏ ਮੁੱਲ ਦੇ ਸਾਮਾਨ ਸਮੇਤ ਕਾਬੂ ਗਾਂਜਾ ਸਮੇਤ ਵੀ ਪੁਲਿਸ ਨੇ ਕੀਤਾ ਇੱਕ ਗਿ੍ਫ਼ਤਾਰ <br/>

Ad Position 21
No active advertisement
ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ | ਤਸਵੀਰ-ਸੇਵਕ ਸਿੰਘ <br/> 04-06-2025
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਛੇ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਸਮੀਰ ਵਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਇਹ ਕਾਰਵਾਈ ਥਾਣਾ ਸਲੇਮ ਟਾਬਰੀ ਜੋਧੇਵਾਲ ਬਸਤੀ ਥਾਣਾ ਡਿਵੀਜ਼ਨ ਨੰਬਰ ਦੋ ਦੇ ਪੁਲਿਸ ਵਲੋਂ ਅਮਲ ਵਿਚ ਲਿਆਂਦੀ ਗਈ ਹੈ | ਉਨ੍ਹਾਂ ਦੱਸਿਆ ਕਿ ਪਹਿਲੇ ਮਾਮਲੇ ਵਿਚ ਪੁਲਿਸ ਨੇ ਰਿਸ਼ੂ ਸਹੋਤਾ ਪੁੱਤਰ ਸੁਰਿੰਦਰ ਸਹੋਤਾ ਅਤੇ ਆਸ਼ੂ ਉਰਫ਼ ਜੋਗੀ ਵਾਸੀ ਬਸਤੀ ਜੋਧੇਵਾਲ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਮੋਬਾਈਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ, ਇਨ੍ਹਾਂ ਦੋਵਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ | ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਰਜਿੰਦਰ ਸਿੰਘ ਉਰਫ਼ ਮੋਨੂ ਵਾਸੀ ਹਰਗੋਬਿੰਦ ਨਗਰ ਅਤੇ ਸਤਬੀਰ ਸਿੰਘ ਉਰਫ਼ ਲਾਡੀ ਉਰਫ਼ ਲੱਕੀ ਵਾਸੀ ਤਾਜਪੁਰ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਆਟੋ ਅਤੇ ਹੋਰ ਸਾਮਾਨ ਬਰਾਮਦ ਕੀਤਾ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੇ ਦੋ ਸਾਥੀ ਦੀਪੂ ਅਤੇ ਰਵੀ ਅਜੇ ਫ਼ਰਾਰ ਹਨ | ਇਹ ਕਥਿਤ ਦੋਸ਼ੀ ਵੀ ਆਪਣੇ ਆਟੋ ਵਿਚ ਸਵਾਰੀਆਂ ਨੂੰ ਬਿਠਾ ਕੇ ਸੰੁਨਸਾਨ ਥਾਂ 'ਤੇ ਲੈ ਜਾਂਦੇ ਸਨ ਅਤੇ ਉੱਥੇ ਉਨ੍ਹਾਂ ਪਾਸੋਂ ਸਾਮਾਨ ਖੋਹ ਲੈਂਦੇ ਸਨ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਝ ਸਾਮਾਨ ਵੀ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਰਜਿੰਦਰ ਅਤੇ ਸਤਬੀਰ ਤੇ ਕੁਝ ਸਮਾਂ ਪਹਿਲਾਂ ਵੀ ਮਾਮਲੇ ਦਰਜ ਹਨ | ਪੁਲਿਸ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ | ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਅਜੇ ਕੁਮਾਰ ਉਰਫ਼ ਸੋਨੰੂ ਵਾਸੀ ਸੰਤ ਵਿਹਾਰ ਅਤੇ ਕਰਨ ਕੁਮਾਰ ਵਾਸੀ ਪ੍ਰੀਤ ਨਗਰ ਨੂੰ ਕਾਬੂ ਕਰਕੇ ਇਹਨਾਂ ਦੇ ਕਬਜ਼ੇ ਵਿੱਚੋਂ 10 ਮੋਬਾਈਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੇ ਹਨ | ਇਨ੍ਹਾਂ ਕਥਿਤ ਦੋਸ਼ੀਆਂ ਨੇ ਇਹ ਮੋਬਾਈਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਖੋਹ ਕੀਤੇ ਸਨ | ਦੋਵੇਂ ਕਥਿਤ ਦੋਸ਼ੀ ਆਰਟੀਫਿਸੀਅਲ ਜਿਊਲਰੀ ਦੀ ਦੁਕਾਨ 'ਤੇ ਬਤੌਰ ਸੇਲਜ਼ਮੈਨ ਵਜੋਂ ਕੰਮ ਕਰ ਰਹੇ ਹਨ | ਪੁਲਿਸ ਵੱਲੋਂ ਇਨ੍ਹਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ ਤੇ ਪੁੱਛ ਪੜਤਾਲ ਕੀਤੇ ਜਾ ਰਹੀ ਹੈ | ਇੱਕ ਹੋਰ ਮਾਮਲੇ ਵਿਚ ਥਾਣਾ ਸਲੀਮ ਟਾਬਰੀ ਦੀ ਪੁਲਿਸ ਨੇ ਸੁਰੇਸ਼ ਸਾਹਨੀ ਵਾਸੀ ਸਲੇਮ ਟਾਬਰੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸਾਢੇ ਤਿੰਨ ਕਿੱਲੋ ਗਾਂਜਾ ਬਰਾਮਦ ਕੀਤਾ ਹੈ | ਪੁਲਿਸ ਨੇ ਇਹਨਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀ ਸਾਈਕਲ ਰਿਪੇਅਰ ਦਾ ਕੰਮ ਕਰਦਾ ਹੈ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਉਹ ਨਸ਼ੇ ਦੀ ਤਸਕਰੀ ਕਰ ਰਿਹਾ ਸੀ | ਪੁਲਿਸ ਵੱਲੋਂ ਉਸ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ <br/> ਅਗਲੀ ਖ਼ਬਰ ਇਕ ਦਿਨ ਡਿਪਟੀ ਕਮਿਸ਼ਨਰ ਦੇ ਨਾਲ ਲੁਧਿਆਣਾ ਦੇ 10ਵੀਂ ਜਮਾਤ ਦੇ ਮੈਰਿਟ ਵਿਚ ਆਏ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਨਾ...
Ad Position 24