18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 04-06-2025
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁੰਡੀਆਂ ਇਲਾਕੇ ਵਿਚ ਹੋਏ ਇੱਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਗੰਭੀਰ ਜ਼ਖਮੀ ਹੋ ਗਿਆ ਹੈ | ਮਿ੍ਤਕ ਦੀ ਪਛਾਣ 34 ਸਾਲਾ ਵਿਵੇਕ ਕੁਮਾਰ ਵਜੋਂ ਹੋਈ ਹੈ, ਜੋ ਮੂਲ ਰੂਪ ਵਿਚ ਤਲਵਾੜਾ ਦਾ ਰਹਿਣ ਵਾਲਾ ਸੀ ਅਤੇ ਅੱਜ ਕੱਲ੍ਹ ਮੁੰਡੀਆਂ ਵਿਚ ਰਹਿ ਰਿਹਾ ਸੀ | ਜ਼ਖਮੀ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ | ਇਹ ਹਾਦਸਾ ਮੁੰਡੀਆਂ ਦੇ ਸਰਕਾਰੀ ਸਕੂਲ ਦੇ ਨੇੜੇ ਵਾਪਰਿਆ, ਜਿੱਥੇ ਵਿਵੇਕ ਆਪਣੇ ਦੋਸਤ ਗੁਰਪ੍ਰੀਤ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ | ਅਚਾਨਕ ਇੱਕ ਹੋਰ ਤੇਜ਼ ਰਫ਼ਤਾਰ ਦੇ ਮੋਟਰਸਾਈਕਲ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਸੜਕ 'ਤੇ ਡਿੱਗ ਪਏ ਅਤੇ ਗੰਭੀਰ ਜ਼ਖਮੀ ਹੋ ਗਏ | ਰਾਹਗੀਰਾਂ ਦੀ ਮਦਦ ਨਾਲ ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਵਿਵੇਕ ਨੂੰ ਮਿ੍ਤਕ ਐਲਾਨ ਦਿੱਤਾ | ਗੁਰਪ੍ਰੀਤ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ | ਇਸ ਦੇ ਨਾਲ ਹੀ ਘਟਨਾ ਤੋਂ ਤੁਰੰਤ ਬਾਅਦ ਦੂਜਾ ਮੋਟਰਸਾਈਕਲ ਸਵਾਰ ਮੌਕੇ ਤੋਂ ਭੱਜ ਗਿਆ | ਮਿ੍ਤਕ ਦੇ ਦੋਸਤ ਗੁਰਪ੍ਰੀਤ ਦੇ ਬਿਆਨ ਦੇ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ | ਜਮਾਲਪੁਰ ਥਾਣੇ ਦੀ ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਵਿਵੇਕ ਦੀ ਲਾਸ਼ ਉਸਦੇ ਪਰਿਵਾਰ ਨੂੰ ਸੌਂਪ ਦਿੱਤੀ ਹੈ | ਵਿਵੇਕ ਪ੍ਰਾਈਵੇਟ ਨੌਕਰੀ ਕਰਦਾ ਸੀ ਅਤੇ ਵਿਆਹਿਆ ਹੋਇਆ ਸੀ | ਉਸ ਦੇ ਦੋ ਛੋਟੇ ਬੱਚੇ ਵੀ ਹਨ | ਏਐਸਆਈ ਸੁਖਵਿੰਦਰ ਸਿੰਘ ਨੇ ਕਿਹਾ ਕਿ ਦੋਸ਼ੀ ਦੀ ਪਛਾਣ ਕਰ ਕੇ ਉਸ ਨੰੂ ਗਿ੍ਫ਼ਤਾਰ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ 600 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ <br/> ਅਗਲੀ ਖ਼ਬਰ ਖ਼ਤਰਨਾਕ ਲੁਟੇਰਾ ਗਰੋਹ ਦੇ ਛੇ ਮੈਂਬਰ ਲੱਖਾਂ ਰੁਪਏ ਮੁੱਲ ਦੇ ਸਾਮਾਨ ਸਮੇਤ ਕਾਬੂ ਗਾਂਜਾ ਸਮੇਤ ਵੀ ਪੁਲਿਸ ਨੇ ਕੀਤਾ ਇੱਕ...
Ad Position 24