19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

Ad Position 21
No active advertisement
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲਿਆਂ ਦਾ ਰਾਗੀ ਜਥਾ ਕੀਰਤਨ ਕਰਦੇ ਹੋਏ | ਤਸਵੀਰ-ਸੇਵਕ ਸਿੰਘ <br/> 04-06-2025
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਬੀਤੀ ਰਾਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਕਰਵਾਈ ਗਏ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ, ਭਾਈ ਪਰਮਵੀਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲੇ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ | ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਸਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ਵਿਚ ਰਾਗੀ ਜੱਥੇ ਨੂੰ ਸਿਰਪਾਓ ਭੇਟ ਕੀਤੇ | ਗੁਰਦੁਆਰਾ ਸਾਹਿਬ ਦੇ ਮੀਤ ਪ੍ਰਧਾਨ ਸਤਪਾਲ ਸਿੰਘ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਜੂਨ ਦਿਨ ਐਤਵਾਰ ਨੂੰ ਸ਼ਾਮ ਦੇ ਸਮਾਗਮਾਂ ਵਿਚ ਭਾਈ ਸੁਖਜਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਜਾਵੇਗੀ | ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਸਮਾਗਮ 'ਚ ਤੇਜਿੰਦਰ ਸਿੰਘ ਡੰਗ ਜਨਰਲ ਸਕੱਤਰ, ਯਸ਼ਪਾਲ ਸੀਨੀਅਰ ਡਿਵੀਜ਼ਨਲ ਮੈਨੇਜਰ ਉਰੀਐਂਟਲ ਇੰਨਸੋਰੈਂਸ, ਤਰਲੋਚਨ ਸਿੰਘ ਬੱਬਰ, ਬਲਜੀਤ ਸਿੰਘ ਦੁਖੀਆਂ, ਜਗਦੇਵ ਸਿੰਘ ਗੋਹਲਵੜੀਆ, ਮੋਹਣ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਜਤਿੰਦਰਪਾਲ ਸਿੰਘ ਸਲੂਜਾ, ਸਵਰਨ ਸਿੰਘ ਮਹੌਲੀ, ਜਸਵੀਰ ਸਿੰਘ ਗੋਗੀਆ, ਇੰਦਰਜੀਤ ਸਿੰਘ ਮੱਕੜ, ਸੁਰਿੰਦਰਜੀਤ ਸਿੰਘ ਮੱਕੜ, ਸੁਰਿੰਦਰ ਸਿੰਘ ਨਾਰੰਗ, ਸੁਖਰਾਜ ਸਿੰਘ, ਅਰਜਨ ਸਿੰਘ ਚੀਮਾ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਅਵਤਾਰ ਸਿੰਘ, ਪ੍ਰੀਤਮ ਸਿੰਘ ਮਣਕੂ, ਦਵਿੰਦਰ ਸਿੰਘ ਸਿੱਬਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਤੇ ਗੈਰ-ਸਰਕਾਰੀ ਬੈਂਕਾਂ, ਬੀਮਾ ਕੰਪਨੀਆਂ ਤੋਂ ਦੁਖੀ ਜਨਤਾ ਸਰਕਾਰ ਮੋਰਚਾ ਦੇ ਆਗੂ ਮਰਨ ਵਰਤ 'ਤੇ ਬੈਠੇ <br/... ਅਗਲੀ ਖ਼ਬਰ ਐਸ. ਜੀ. ਪੀ. ਸੀ. ਮੈਂਬਰ ਜਥੇਦਾਰ ਜੱਲਾ ਨੇ ਗੁਰਦੁਆਰਾ ਕਮੇਟੀਆਂ ਨੂੰ ਯੁੱਧ ਸ਼ਸਤਰ ਭੇਟ ਕੀਤੇ <br/>
Ad Position 24