ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ <br/>
ਅਜੀਤ ਡੈਸਕ
04-06-2025
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਰਮੇਸ਼ ਕੁਮਾਰ ਵਾਸੀ ਸੁਰਜੀਤ ਸਿੰਘ ਨਗਰ ਦੀ ਸ਼ਿਕਾਇਤ 'ਤੇ ਨਾਗਮਨੀ ਪਾਂਡੇ ਵਾਸੀ ਸੁਰਜੀਤ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਕਥਿਤ ਦੋਸ਼ੀ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾਂਦਾ ਹੈ |
ਧੋਖਾਧੜੀ ਦਾ ਮਾਮਲਾ
ਪੁਲਿਸ ਨੇ ਆਨੰਦ ਵਾਸੀ ਈਸ਼ਰ ਨਗਰ ਦੀ ਸ਼ਿਕਾਇਤ 'ਤੇ ਸਰੀਕਾ ਅਗਰਵਾਲ ਅਤੇ ਉਸ ਦੇ ਪਤੀ ਰਾਜੀਵ ਅਗਰਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਜਾਂਚ ਕਰ ਰਹੀ ਹੈ |
ਚੋਰੀ ਦਾ ਮਾਮਲਾ
ਪੁਲਿਸ ਸ਼ੰਟੂ ਗੁਪਤਾ ਵਾਸੀ ਹਰਪਾਲ ਨਗਰ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਸਾਲੇ ਰਾਹੁਲ ਗੁਪਤਾ ਦੀ ਮਕਾਨ ਦੀ ਟੀਮ ਦੇਖ ਰੇਖ ਕਰਦਾ ਹੈ | ਬੀਤੇ ਦਿਨ ਜਦੋਂ ਮਕਾਨ 'ਤੇ ਗਿਆ ਤਾਂ ਮਕਾਨ ਦੇ ਤਾਲੇ ਟੁੱਟੇ ਹੋਏ ਸਨ ਤੇ ਅਲਮਾਰੀ ਵਿਚ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਹੋ ਚੁੱਕਾ ਸੀ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ |
ਵਪਾਰ ਦੇ ਮਾਮਲੇ ਵਿਚ ਧੋਖਾਧੜੀ
ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਸਤਿਗੁਰੂ ਨਗਰ ਦੀ ਸ਼ਿਕਾਇਤ 'ਤੇ ਸਾਗਰ ਖੰਨਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਪਰ ਵਪਾਰ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਜਾਂਚ ਕਰ ਰਹੀ ਹੈ |
ਸੱਟੇਬਾਜ਼ ਕਾਬੂ
ਪੁਲਿਸ ਨੇ ਸੁੰਦਰ ਨਗਰ ਤੋਂ ਸੂਜਲ ਬਵੇਜਾ ਵਾਸੀ ਗੁਰੂ ਨਾਨਕ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 9350 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਸੜਕ 'ਤੇ ਸ਼ਰ੍ਹੇਆਮ ਸੱਟੇਬਾਜ਼ੀ ਕਰ ਰਿਹਾ ਸੀ |