19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਜਾਇਦਾਦ ਦੇ ਮਾਮਲੇ ਵਿਚ ਦੋ ਕਰੋੜ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 04-06-2025
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਜਾਇਦਾਦ ਦੇ ਮਾਮਲੇ ਵਿਚ ਦੋ ਕਰੋੜ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਤਿਲਕਰਾਜ ਵਾਸੀ ਸੈਕਟਰ 32-ਏ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਵਲੋਂ ਮਨੂ ਸ਼ਰਮਾ ਵਾਸੀ ਚੰਡੀਗੜ੍ਹ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੇ ਉਸ ਨੂੰ ਐਕਮੇ ਅਤੇ ਫੋਰਚੂਨਰ ਸਿਟੀ ਨਾਮ ਦੀ ਕਾਲੋਨੀ ਵਿਚ ਪਲਾਟ ਦਿਵਾਉਣ ਦਾ ਝਾਂਸਾ ਦੇ ਕੇ ਉਸ ਪਾਸੋਂ ਦੋ ਕਰੋੜ ਰੁਪਏ ਦੀ ਰਕਮ ਲੈ ਲਈ, ਪਰ ਨਾ ਤਾਂ ਉਸ ਨੇ ਪਲਾਟ ਦਿਵਾਇਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਨਰੇਸ਼ ਪੁਰੀ ਦੀਆਂ ਕੋਸ਼ਿਸ਼ਾਂ ਸਦਕਾ ਸੁਜਾਨਪੁਰ ਫੂਲ ਪਿਆਰਾ ਸੜਕ ਦਾ ਨਿਰਮਾਣ ਕਾਰਜ ਹੋਇਆ ਸ਼ੁਰੂ <br/> ਅਗਲੀ ਖ਼ਬਰ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ <br/>
Ad Position 24