ਲੁਧਿਆਣਾ, 3 ਜੂਨ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਕ ਰਾਸ਼ਟਰ, ਇਕ ਪਤੀ ਦੀ ਫ਼ਿਰਕੂ, ਅਸੰਵੇਦਨਸ਼ੀਲ ਅਤੇ ਅਪਮਾਨਜਨਕ ਟਿੱਪਣੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ, ਜਿਸ ਵਿਚ 'ਸੰਧੂਰ' ਦਾ ਮਜ਼ਾਕ ਉਡਾਇਆ ਗਿਆ ਹੈ | ਆਸ਼ੂ ਨੇ ਕਿਹਾ ਕਿ ਹਿੰਦੂ ਰੀਤੀ-ਰਿਵਾਜਾਂ ਅਤੇ ਰਸਮਾਂ ਦਾ ਮਜ਼ਾਕ ਉਡਾਉਣਾ ਅਤੇ ਮਜ਼ਾਕ ਉਡਾਉਣ ਦਾ ਇਕ ਫ਼ੈਸ਼ਨ ਬਣ ਗਿਆ ਹੈ ਅਤੇ ਮੁੱਖ ਮੰਤਰੀ ਮਾਨ ਵੀ ਅਜਿਹੇ ਕੋਝੇ ਬਿਆਨਾਂ ਨਾਲ ਇਕ ਖ਼ਾਸ ਧਰਮ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ, ਜੋ ਸਹਿਣਯੋਗ ਨਹੀਂ ਹੈ | ਸੀਨੀਅਰ ਕਾਂਗਰਸੀ ਨੇਤਾ ਨੇ ਕਿਹਾ ਕਿ ਹਿੰਦੂ ਰਵਾਇਤਾਂ ਬਾਰੇ ਅਜਿਹੀਆਂ ਅਪਮਾਨਜਨਕ ਟਿੱਪਣੀਆਂ ਅਸਵੀਕਾਰਨਯੋਗ ਹਨ ਅਤੇ ਮੁੱਖ ਮੰਤਰੀ ਨੂੰ ਬਿਨਾਂ ਸ਼ਰਤ ਇਸਦੀ ਮੁਆਫ਼ੀ ਮੰਗਣੀ ਚਾਹੀਦੀ ਹੈ¢