19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਦਿੱਲੀ ਦੇ ਇਸ਼ਾਰਿਆਂ 'ਤੇ ਚੱਲਣ ਵਾਲੀਆਂ ਸਰਕਾਰਾਂ ਨੇ ਪੰਜਾਬ ਨੂੰ ਆਰਥਿਕ ਪੱਖੋਂ ਖੋਖਲਾ ਕਰ ਕੇ ਕਰਜ਼ੇ ਦੀ ਦਲਦਲ 'ਚ ਸੁੱਟਿਆ <br/>

Ad Position 21
No active advertisement
ਰਜਿੰਦਰ ਸਿੰਘ ਬੇਦੀ ਅਤੇ ਰਵਿੰਦਰ ਸਿੰਘ ਬੇਦੀ ਦੇ ਗ੍ਰਹਿ ਵਿਖੇ ਕੀਤੀ ਮੀਟਿੰਗ ਉਪਰੰਤ ਜਥੇਦਾਰ ਹੀਰਾ ਸਿੰਘ ਗਾਬੜੀਆ, ਸਰਬਜੀਤ ਸਿੰਘ ਝਿੰਜਰ, ਕਮਲਜੀਤ ਸਿੰਘ ਰੋਜ਼ੀ ਬਰਕੰਦੀ, ਬਾਬਾ ਅਜੀਤ ਸਿੰਘ ਅਤੇ ਹੋਰ ਸਾਂਝੀ ਤਸਵੀਰ ਕਰਵਾਉਣ ਮੌਕੇ | ਤਸਵੀਰ-ਮਨਜੀਤ ਸਿੰਘ ਦੁੱਗਰੀ <br/> 04-06-2025
ਇਆਲੀ/ਥਰੀਕੇ, 3 ਜੂਨ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਪੱਛਮੀ ਹਲਕੇ ਦੀ ਹੋ ਰਹੀ ਜ਼ਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਦੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਬਲ ਮਿਲਿਆ, ਜਦੋਂ ਟਕਸਾਲੀ ਅਕਾਲੀ ਆਗੂ ਗੁਰਦੀਪ ਸਿੰਘ ਲੀਲ ਵਲੋਂ ਰਜਿੰਦਰ ਸਿੰਘ ਬੇਦੀ ਅਤੇ ਰਵਿੰਦਰ ਸਿੰਘ ਬੇਦੀ ਦੇ ਗ੍ਰਹਿ ਵਿਖੇ ਕਰਵਾਈ ਗਈ ਭਰਵੀਂ ਮੀਟਿੰਗ ਦੌਰਾਨ ਮੁਹੱਲਾ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਮੀਟਿੰਗ ਵਿਚ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸਾਬਕਾ ਵਿਧਾਇਕ ਕਮਲਜੀਤ ਸਿੰਘ ਰੋਜ਼ੀ ਬਰਕੰਦੀ, ਸਾਬਕਾ ਚੇਅਰਮੈਨ ਬਾਬਾ ਅਜੀਤ ਸਿੰਘ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ, ਜਿੰਨਾ ਨੂੰ ਪੂਰਨ ਸਿੰਘ ਬੇਦੀ ਨੇ 'ਜੀ ਆਇਆਂ' ਕਿਹਾ | ਜਥੇਦਾਰ ਗਾਬੜੀਆ, ਪ੍ਰਧਾਨ ਝਿੰਜਰ, ਰੋਜ਼ੀ ਬਰਕੰਦੀ ਅਤੇ ਬਾਬਾ ਅਜੀਤ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੋਣ ਦੇ ਨਾਲ ਨਾਲ ਪੰਜਾਬੀ ਪੰਜਾਬੀਅਤ ਅਤੇ ਕਿਸਾਨੀ ਹੱਕਾਂ ਲਈ ਸਦਾ ਹੀ ਸੰਘਰਸ਼ਸ਼ੀਲ ਰਹੀ ਹੈ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਮੋਹਰੀ ਭੂਮਿਕਾ ਨਿਭਾਈ ਹੈ | ਪੰਜਾਬ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਹਰ ਪੱਖ ਤੋਂ ਭਰਪੂਰ ਵਿਕਾਸ ਕੀਤਾ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੂੰ ਜਿਤਾ ਕੇ 2027 ਵਿਚ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਤੋਰਨ ਲਈ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਦੀ ਨੀਂਹ ਹੁਣ ਤੋਂ ਹੀ ਰੱਖਣ ਲਈ ਸਾਨੂੰ ਲਾਮਬੰਦ ਹੋਣ ਦੀ ਜ਼ਰੂਰਤ ਹੈ | ਜਿਸ 'ਤੇ ਮੀਟਿੰਗ ਵਿਚ ਹਾਜ਼ਰੀਨਾਂ ਨੇ ਉਕਤ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਹ ਘੁੰਮਣ ਦੀ ਜਿੱਤ ਲਈ ਵੋਟਰਾਂ ਨੂੰ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਗਰੂਕ ਕਰਨਗੇ | ਇਸ ਮੀਟਿੰਗ ਵਿਚ ਪੂਰਨ ਸਿੰਘ ਬੇਦੀ, ਹੈਰੀ, ਰਜਿੰਦਰ ਸਿੰਘ ਰਾਜੂ, ਰਵਿੰਦਰ ਸਿੰਘ ਬੇਦੀ, ਐਡਵੋਕੇਟ ਗਗਨਪ੍ਰੀਤ ਸਿੰਘ, ਜਗਜੀਤ ਸਿੰਘ ਟਵਿੰਕਲ, ਮਨਮੋਹਨ ਸਿੰਘ ਮਨੀ, ਭਾਗ ਸਿੰਘ, ਭੁਪਿੰਦਰ ਸਿੰਘ ਮਿੰਕੂ, ਹਰਜਿੰਦਰ ਸਿੰਘ, ਸਿਮਰਨ ਸਿੰਘ, ਕਰਨਵੀਰ ਸਿੰਘ, ਗੁਰਪ੍ਰੀਤ ਸਿੰਘ ਨਾਗੀ, ਨਰਿੰਦਰਪਾਲ ਸਿੰਘ ਮੱਕੜ, ਜਗਜੀਤ ਸਿੰਘ ਰਾਜੂ, ਨਰਿੰਦਰ ਸਿੰਘ ਛਾਬੜਾ, ਗੌਰਵ ਖੁੱਲਰ, ਮਨਪ੍ਰੀਤ ਸਿੰਘ ਮੋਨੂੰ ਬੜੈਚ, ਜਸਵਿੰਦਰ ਸਿੰਘ ਖੱਟੜ, ਬਲਜਿੰਦਰ ਸਿੰਘ ਮਠਾੜੂ, ਰਣਜੀਤ ਸਿੰਘ ਬੱਗਾ, ਮਨਜੀਤ ਸਿੰਘ ਠੇਕੇਦਾਰ, ਮੰਗੂ ਸੇਠ, ਸ਼ਾਮੂ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਨ. ਐਸ. ਪੀ. ਐਸ. ਦੇ ਖਿਡਾਰੀਆਂ ਨੇ ਸਟੇਟ ਟੂਰਨਾਮੈਂਟ 'ਚ ਕੀਤਾ ਚÏਥਾ ਰੈਂਕ ਪ੍ਰਾਪਤ <br/> ਅਗਲੀ ਖ਼ਬਰ ਮੁੱਖ ਮੰਤਰੀ ਮਾਨ ਅਪਮਾਨਜਨਕ ਟਿੱਪਣੀ ਲਈ ਮੁਆਫ਼ੀ ਮੰਗਣ-ਆਸ਼ੂ <br/>
Ad Position 24