ਕਾਂਗਰਸ ਅਤੇ ਆਪ ਨੇ ਹਲਕਾ ਲੁਧਿਆਣਾ ਪੱਛਮੀ 'ਚ ਵਿਕਾਸ ਕੰਮਾਂ ਵੱਲ ਨਹੀਂ ਦਿੱਤਾ ਧਿਆਨ-ਐਡਵੋਕੇਟ ਘੁੰਮਣ <br/>
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਸ਼ਾਮ ਨਗਰ 'ਚ ਹੋਈ ਚੋਣ ਮੀਟਿੰਗ ਦੌਰਾਨ ਸਥਾਨਕ ਲੋਕਾਂ ਨਾਲ ਗੱਲਬਾਤ ਕਰਦੇ ਹੋਏ | ਅਜੀਤ ਤਸਵੀਰ
<br/>
04-06-2025
ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅੱਜ ਕਰਨਗੇ ਹਲਕੇ 'ਚ ਚੋਣ ਪ੍ਰਚਾਰ
ਐਡਵੋਕੇਟ ਘੁੰਮਣ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਵੱਖ-ਵੱਖ ਇਲਾਕਿਆਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ 4 ਜੂਨ ਨੂੰ ਬਾਅਦ ਦੁਪਹਿਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੇਗੀ ਅਤੇ ਹਲਕੇ 'ਚ ਲਗਾਤਾਰ ਚੋਣ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ |