ਲੁਧਿਆਣਾ, 3 ਜੂਨ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਕਾਂਗਰਸੀ ਉਮੀਦਵਾਰ ਦੇ ਚੋਣ ਪ੍ਰਚਾਰ ਦੀ ਕਮਾਨ ਲੋਕਾਂ ਨੇ ਆਪ ਮੁਹਾਰੇ ਸੰਭਾਲ ਲਈ ਅਤੇ ਲੋਕ ਖੁਦ ਆਸ਼ੂ ਲਈ ਵੋਟਾਂ ਮੰਗਣ ਘਰ ਘਰ ਜਾ ਰਹੇ ਹਨ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਇਸ਼ਵਰਜੋਤ ਸਿੰਘ ਚੀਮਾ ਅਤੇ ਸਾਬਕਾ ਕੌਂਸਲਰ ਤੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਠੁਕਰਾਲ ਨੇ ਕੀਤਾ | ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀ ਕਹਿਣੀ ਤੇ ਕਰਨੀ 'ਚ ਜ਼ਮੀਨ ਅਸਮਾਨ ਦਾ ਫ਼ਰਕ ਹੈ, ਜਿਸਤੋਂ ਦੁਖੀ ਹੋਏ ਲੋਕ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਨੂੰ ਜਿਤਾ ਕੇ ਆਮ ਆਦਮੀ ਪਾਰਟੀ ਨੂੰ ਸ਼ੀਸ਼ਾ ਦਿਖਾ ਦੇਣਗੇ |