19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਜ਼ਿਮਨੀ ਚੋਣਾਂ 'ਚ ਕਾਂਗਰਸੀ ਉਮੀਦਵਾਰ ਆਸ਼ੂ ਵੱਡੇ ਫ਼ਰਕ ਨਾਲ ਚੋਣ ਜਿੱਤਣਗੇ-ਪਾਲਾ ਢੰਡਾਰੀ <br/>

Ad Position 21
No active advertisement
ਮੀਟਿੰਗ ਦੌਰਾਨ ਦਿਖਾਈ ਦੇ ਰਹੇ ਜ਼ਿਮਨੀ ਚੋਣ ਦੇ ਇੰਚਾਰਜ ਰਾਣਾ ਗੁਰਜੀਤ ਸਿੰਘ, ਉਮੀਦਵਾਰ ਭਾਰਤ ਭੂਸ਼ਣ ਆਸ਼ੂ, ਗੁਰਕਿਰਪਾਲ ਸਿੰਘ ਪਾਲਾ ਢੰਡਾਰੀ ਤੇ ਹੋਰ | ਅਜੀਤ ਤਸਵੀਰ <br/> 04-06-2025
ਢੰਡਾਰੀ ਕਲਾਂ/ਲੁਧਿਆਣਾ, 3 ਜੂਨ (ਜਸਵੀਰ ਸਿੰਘ ਬੰਗਾ)-ਹਲਕਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਵੱਡੇ ਫ਼ਰਕ ਨਾਲ ਚੋਣ ਜਿੱਤਣਗੇ | ਇਹ ਪ੍ਰਗਟਾਵਾ ਢੰਡਾਰੀ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਕਿਰਪਾਲ ਸਿੰਘ ਪਾਲਾ ਢੰਡਾਰੀ ਨੇ ਜ਼ਿਮਨੀ ਚੋਣ ਦੇ ਇੰਚਾਰਜ ਰਾਣਾ ਗੁਰਜੀਤ ਸਿੰਘ, ਉਮੀਦਵਾਰ ਭਾਰਤ ਭੂਸ਼ਨ ਆਸ਼ੂ ਤੇ ਸਾਬਕਾ ਮੇਅਰ ਬਲਕਾਰ ਸਿੰਘ ਸੰਧੂ ਨਾਲ ਗੱਲਬਾਤ ਉਪਰੰਤ ਕੀਤਾ | ਇਸ ਮੌਕੇ ਸੀਨੀਅਰ ਲੀਡਰਸ਼ਿਪ ਨੇ ਜ਼ਿਮਨੀ ਚੋਣਾਂ 'ਚ ਕਾਂਗਰਸੀ ਉਮੀਦਵਾਰ ਦੀ ਜਿੱਤ ਲਈ ਪਾਲਾ ਢੰਡਾਰੀ ਤੇ ਸਾਥੀਆਂ ਦੀ ਡਿਊਟੀ ਵੀ ਲਗਾਈ | ਪਾਲਾ ਢੰਡਾਰੀ ਨੇ ਕਿਹਾ ਕਿ ਉਹ ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਂਗਰਸੀ ਉਮੀਦਵਾਰ ਆਸ਼ੂ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਦੇਣਗੇ | ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾ ਰਹੇ ਹਨ | ਇਸ ਮੌਕੇ ਬਲਜਿੰਦਰ ਸਿੰਘ, ਚਰਨ ਸਿੰਘ, ਬਲਜੀਤ ਸਿੰਘ, ਸਤਿੰਦਰਪਾਲ ਸਿੰਘ ਤਾਜਪੁਰੀ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਨੇ ਜ਼ਮੀਨੀ ਪੱਧਰ 'ਤੇ ਕਰਵਾਏ ਵਿਕਾਸ, 'ਆਪ' ਆਪਣੇ ਕਰਵਾਏ ਕੰਮ ਜਨਤਕ ਕਰੇ-ਆਸ਼ੂ <br/> ਅਗਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15 ਨਾਮਜ਼ਦਗੀਆਂ ਸਹੀ ਪਾਈਆਂ <br/>
Ad Position 24