ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਜਨਰਲ ਆਬਜ਼ਰਵਰ ਰਾਜੀਵ ਕੁਮਾਰ ਆਈ.ਏ.ਐਸ., ਪੁਲਿਸ ਆਬਜ਼ਰਵਰ ਸੁਰਿੰਦਰ ਪਾਲ ਆਈ.ਪੀ.ਐਸ. ਅਤੇ ਖਰਚਾ ਨਿਰੀਖਕ ਇੰਦਾਨਾ ਅਸ਼ੋਕ ਕੁਮਾਰ ਆਈ.ਆਰ.ਐਸ., ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਆਬਜ਼ਰਵਰਾਂ ਨੇ ਮੰਗਲਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀਆਂ ਗਈਆਂ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ¢ ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਨੇ ਪ੍ਰਸ਼ਾਸਨ ਵਲੋਂ ਹੁਣ ਤੱਕ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਆਬਜ਼ਰਵਰਾਂ ਨੂੰ ਵਿਸਥਾਰ ਵਿਚ ਦੱਸਿਆ¢ ਆਬਜ਼ਰਵਰਾਂ ਨੇ ਕਿਹਾ ਕਿ ਚੋਣਾਂ ਦÏਰਾਨ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਚੋਣਾਂ ਕਿਸੇ ਵੀ ਤਰ੍ਹਾਂ ਦੀ ਧਮਕੀ ਤੋਂ ਮੁਕਤ ਰਹਿਣ ¢ ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦਿੱਤੀ¢ ਉਨ੍ਹਾਂ ਦੱਸਿਆ ਕਿ ਐਫ.ਐਸ.ਟੀ., ਐਸ.ਐਸ.ਟੀ., ਵੀ.ਐਸ.ਟੀ. ਅਤੇ ਹੋਰ ਟੀਮਾਂ ਜ਼ਿਲ੍ਹੇ ਵਿਚ 24 ਘੰਟੇ ਕੰਮ ਕਰ ਰਹੀਆਂ ਹਨ¢ ਬਾਅਦ ਵਿਚ, ਆਬਜ਼ਰਵਰਾਂ ਨੇ ਨੋਡਲ ਅਫ਼ਸਰਾਂ ਨਾਲ ਵਿਸਤਰਿਤ ਵਿਚਾਰ-ਵਟਾਂਦਰਾ ਵੀ ਕੀਤਾ ਅਤੇ ਕੀਤੇ ਗਏ ਪ੍ਰਬੰਧਾਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ¢