ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ 'ਤੇ ਮਿਲੀਭੁਗਤ ਦਾ ਦੋਸ਼ ਲਗਾਇਆ ਹੈ¢ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ 'ਆਪ' ਪੰਜਾਬ ਦੇ ਜਨਰਲ ਸਕੱਤਰ ਡਾ. ਸੰਨੀ ਆਹਲੂਵਾਲੀਆ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਭਾਜਪਾ ਨੇਤਾਵਾਂ ਦੇ ਬਿਆਨਾਂ ਅਤੇ ਕਾਂਗਰਸ ਨਾਲ ਉਨ੍ਹਾਂ ਦੇ ਗੱਠਜੋੜ ਨੂੰ ਬੇਨਕਾਬ ਕੀਤਾ¢ 'ਆਪ' ਨੇਤਾ ਸ਼ੈਰੀ ਕਲਸੀ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਜਿਸ ਵਿਚ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸਮਰਥਨ ਦੇ ਦਿਓ, ਪਰ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਹਰਾਓ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਉਨਾਂ ਨੇ ਵਾਰ-ਵਾਰ ਕਿਹਾ ਹੈ ਕਿ ਭਾਜਪਾ ਅਤੇ ਕਾਂਗਰਸ ਇਕੋ ਸਿੱਕੇ ਦੇ ਦੋ ਪਹਿਲੂ ਹਨ ਅਤੇ ਹੁਣ ਦੋਵਾਂ ਦੀ ਦੀ ਮਿਲੀਭੁਗਤ ਹੁਣ ਬੇਨਕਾਬ ਹੋ ਗਈ ਹੈ¢ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਚੋਣ ਸੱਚ ਅਤੇ ਝੂਠ, ਇਮਾਨਦਾਰ ਸ਼ਾਸਨ ਬਨਾਮ ਬੇਈਮਾਨੀ ਵਿਚਕਾਰ ਦੀ ਲੜਾਈ ਹੈ¢ ਉਨ੍ਹਾਂ ਕਿਹਾ ਕਿ ਆਗੂਆਂ ਦੇ ਬਿਆਨਾਂ ਨੇ ਉਨ੍ਹਾਂ ਦਾ ਮਖÏਟਾ ਬੇਨਕਾਬ ਕਰ ਦਿੱਤਾ ਹੈ¢ ਜੇਕਰ ਉਨ੍ਹਾਂ ਨੇ ਕਾਂਗਰਸ ਦਾ ਹੀ ਸਮਰਥਨ ਕਰਨਾ ਸੀ ਤਾਂ ਆਪਣਾ ਉਮੀਦਵਾਰ ਕਿਉਂ ਖੜ੍ਹਾ ਕੀਤਾ? ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡਾ. ਸੰਨੀ ਆਹਲੂਵਾਲੀਆ ਨੇ ਕਿਹਾ ਕਿ ਨੇ ਆਸ਼ੂ ਵਰਗੇ ਦਾਗੀ ਉਮੀਦਵਾਰਾਂ ਨੂੰ ਮੈਦਾਨ ਵਿਚ ਉਤਾਰਿਆ ਹੈ, ਜਿਨ੍ਹਾਂ ਦਾ ਗੈਰ-ਕਾਨੂੰਨੀ ਸੌਦੇੇਬਾਜ਼ੀ ਅਤੇ ਜਨਤਕ ਜਾਇਦਾਦਾਂ 'ਤੇ ਕਬਜ਼ਿਆਂ ਦਾ ਇਤਿਹਾਸ ਰਿਹਾ ਹੈ | ਅਜਿਹੇ ਵਿਅਕਤੀ ਸਿਸਟਮ ਵਿਚ ਕਿਵੇਂ ਬਦਲਾਅ ਲਿਆ ਸਕਦੇ ਹਨ? ਆਪ ਉਮੀਦਵਾਰ ਦੀ ਸਾਖ ਨੂੰ ਉਜਾਗਰ ਕਰਦੇ ਹੋਏ, ਡਾ. ਆਹਲੂਵਾਲੀਆ ਨੇ ਕਿਹਾ ਕਿ ਸੰਜੀਵ ਅਰੋੜਾ ਇਕ ਸਵੈ-ਨਿਰਮਿਤ ਕਾਰੋਬਾਰੀ ਅਤੇ ਸੇਵਾ-ਮੁਖੀ ਪਹੁੰਚ ਵਾਲੇ ਰਾਜ ਸਭਾ ਮੈਂਬਰ ਹਨ | ਉਹ ਲੁਧਿਆਣਾ ਦੇ ਲੋਕਾਂ, ਖ਼ਾਸ ਕਰਕੇ ਨÏਜਵਾਨਾਂ ਅਤੇ ਕਾਰੋਬਾਰਾਂ ਦੀ ਤਰੱਕੀ ਲਈ ਵਚਨਬੱਧ ਹਨ | ਵਿਰੋਧੀ ਧਿਰ ਉਨ੍ਹਾਂ ਦੀ ਵਧਦੀ ਪ੍ਰਸਿੱਧੀ ਨੂੰ ਹਜ਼ਮ ਨਹੀਂ ਕਰ ਪਾ ਰਹੀ ਹੈ¢ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਭਾਜਪਾ-ਕਾਂਗਰਸ ਗੱਠਜੋੜ ਹੁਣ ਬੇਨਕਾਬ ਹੋ ਗਿਆ ਹੈ ¢ ਇਸ ਮÏਕੇ ਵਿਚ 'ਆਪ' ਆਗੂ ਗੁਰਦੇਵ ਸਿੰਘ ਲਾਖਣਾ ਅਤੇ ਬੁਲਾਰੇ ਰਮਨ ਚੰਦੀ ਵੀ ਮÏਜੂਦ ਸਨ¢ ਉਨ੍ਹਾਂ ਨੇ ਇਮਾਨਦਾਰ ਸ਼ਾਸਨ ਅਤੇ ਜਨਤਕ ਸੇਵਾ 'ਤੇ ਪਾਰਟੀ ਦੇ ਧਿਆਨ ਨੂੰ ਦੁਹਰਾਇਆ, ਵੋਟਰਾਂ ਨੂੰ ਵੰਡਣ ਵਾਲੀ ਰਾਜਨੀਤੀ ਨੂੰ ਨਕਾਰਣ ਅਤੇ 'ਆਪ' ਉਮੀਦਵਾਰ ਸੰਜੀਵ ਅਰੋੜਾ ਦਾ ਸਮਰਥਨ ਕਰਨ ਦੀ ਅਪੀਲ ਕੀਤੀ¢