ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਅਜੀਤ ਡੈਸਕ
05-06-2025
ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿੰਡ ਕਨੀਜਾ 'ਤੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਹੈਰੀ ਧਾਲੀਵਾਲ, ਵਿਕਰਾਂਤ, ਅਜੇ ਕੁਮਾਰ, ਸੌਰਵ, ਸ਼ਿਵਮ, ਨੇਹਾ ਸ਼ਰਮਾ, ਨਿਤਿਨ ਖੁਰਾਨਾ ਅਤੇ ਡਾਕਟਰ ਸ਼ਮਸ਼ੇਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਬੇਟਾ ਅਮਨਦੀਪ ਸਿੰਘ ਵਿਦੇਸ਼ ਜਾਣ ਦਾ ਇੱਛੁਕ ਸੀ | ਇਸ ਲਈ ਉਹ ਕਥਿਤ ਦੋਸ਼ੀਆਂ ਨੂੰ ਮਿਲਿਆ | ਕਥਿਤ ਦੋਸ਼ੀਆਂ ਨੇ ਉਸ ਦਾ ਯੂਕੇ ਦਾ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਉਸ ਪਾਸੋਂ 4 ਲੱਖ 11 ਹਜ਼ਾਰ ਦੀ ਨਗਦੀ ਲੈ ਲਈ, ਪਰ ਨਾ ਤਾਂ ਵੀਜ਼ਾ ਲਗਵਾਇਆ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ, ਜਿਸ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਪੁਲਿਸ ਵਲੋਂ ਕਥਿਤ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ¢