26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸ਼ੱਕੀ ਹਾਲਾਤ ਵਿਚ ਫ਼ੈਕਟਰੀ ਵਰਕਰ ਨੇ ਕੀਤੀ ਖ਼ੁਦਕੁਸ਼ੀ <br/>

Ad Position 21
No active advertisement
ਅਜੀਤ ਡੈਸਕ 05-06-2025
ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁੰਡੀਆਂ ਕਲਾਂ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ¢ ਚੌਕੀ ਇੰਚਾਰਜ ਸੁਰਜੀਤ ਸਿੰਘ ਸੈਣੀ ਨੇ ਦੱਸਿਆ ਕਿ ਮਿ੍ਤਕ ਦੀ ਸ਼ਨਾਖ਼ਤ ਸੂਰਜ ਪੁੱਤਰ ਹਰੀਸ਼ ਕੁਮਾਰ ਵਜੋਂ ਕੀਤੀ ਗਈ ਹੈ¢ ਉਸ ਦੀ ਉਮਰ 26 ਸਾਲ ਦੇ ਕਰੀਬ ਸੀ | ਉਹ ਇਕ ਫ਼ੈਕਟਰੀ ਵਿਚ ਕੰਪਿਊਟਰ ਆਪਰੇਟਰ ਸੀ | ਬੀਤੀ ਰਾਤ ਉਹ ਘਰ ਆਇਆ ਅਤੇ ਆਪਣੇ ਕਮਰੇ ਵਿਚ ਚਲਾ ਗਿਆ | ਜਦੋਂ ਉਸ ਦੀ ਭੈਣ ਉਸ ਨੰੂ ਰੋਟੀ ਦੇਣ ਗਈ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ, ਜਿਸ 'ਤੇ ਉਸ ਨੇ ਇਸ ਦੀ ਸੂਚਨਾ ਆਪਣੀ ਮਾਂ ਅਤੇ ਹੋਰ ਪਰਿਵਾਰਿਕ ਮੈਂਬਰਾਂ ਨੂੰ ਦਿੱਤੀ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਉਨ੍ਹਾਂ ਦੱਸਿਆ ਕਿ ਮਿ੍ਤਕ ਅਜੇ ਕੁਵਾਰਾ ਹੀ ਸੀ ਅਤੇ ਪਿਛਲੇ ਕੁੱਝ ਸਮੇਂ ਤੋਂ ਪਰੇਸ਼ਾਨ ਸੀ | ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੇ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਤੇ ਜਾਂਚ ਕੀਤੀ ਜਾ ਰਹੀ ਹੈ¢ ਉਨ੍ਹਾਂ ਦੱਸਿਆ ਕਿ ਜਾਂਚ ਦÏਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਜ਼ਿਮਨੀ ਚੋਣ 'ਚ ਕਾਂਗਰਸ ਨੂੰ ਭਾਰੀ ਪੈ ਸਕਦੀ ਹੈ ਧੜੇਬੰਦੀ <br/> ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Ad Position 24