26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਲੁਧਿਆਣਾ ਜ਼ਿਮਨੀ ਚੋਣ 'ਚ ਕਾਂਗਰਸ ਨੂੰ ਭਾਰੀ ਪੈ ਸਕਦੀ ਹੈ ਧੜੇਬੰਦੀ <br/>

Ad Position 21
No active advertisement
ਅਜੀਤ ਡੈਸਕ 05-06-2025
ਲੁਧਿਆਣਾ, 4 ਜੂਨ (ਜਤਿੰਦਰ ਭੰੰਬੀ)-ਵਿਧਾਨ ਸਭਾ ਹਲਕਾ ਲੁਧਿਆਣਾ ਦੀ ਜ਼ਿਮਨੀ ਚੋਣ ਦੌਰਾਨ ਵੀ ਕਾਂਗਰਸ ਪਾਰਟੀ ਦੀ ਅੰਦਰੂਨੀ ਧੜੇਬੰਦੀ ਰੁਕਣ ਦਾ ਨਾਮ ਨਹੀਂ ਲੈ ਰਹੀ | ਭਾਵੇਂ ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਵਿਖਾਵੇ ਲਈ ਪਾਰਟੀ ਅੰਦਰ ਕਿਸੇ ਤਰ੍ਹਾਂ ਦੀ ਧੜੇਬੰਦੀ ਹੋਣ ਤੋਂ ਇਨਕਾਰ ਕੀਤਾ ਜਾਂਦਾ ਰਿਹਾ ਹੈ, ਪਰ ਚੋਣ ਪ੍ਰਚਾਰ ਦੌਰਾਨ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਦੀ ਗੈਰਮੌਜੂਦਗੀ ਹਕੀਕਤ ਦੇ ਰੂ-ਬ-ਰੂ ਕਰਵਾ ਰਹੀ ਹੈ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਹਲਕਾ ਪੱਛਮੀ ਤੋਂ ਪਾਰਟੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਵਿਚਾਲੇ ਲੋਕ ਸਭਾ 2024 ਦੀਆਂ ਚੋਣਾਂ ਤੋਂ ਬਣੀਆਂ ਹੋਈਆਂ ਦੂਰੀਆਂ ਸਿਆਸਤ ਦੇ ਗਲਿਆਰਿਆਂ ਵਿਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ | ਜਿਸ ਦਿਨ ਤੋਂ ਆਸ਼ੂ ਵਲੋਂ ਚੋਣ ਪ੍ਰਚਾਰ ਸ਼ੁਰੂ ਕੀਤਾ ਹੋਇਆ ਹੈ, ਉਸ ਦਿਨ ਤੋਂ ਲੈ ਕੇ ਅੱਜ ਤੱਕ ਸੂਬਾ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਗੈਰਹਾਜ਼ਰੀ ਵੱਡੇ ਸਵਾਲ ਖੜ੍ਹੇ ਕਰ ਰਹੀ ਹੈ | ਇਕ ਪਾਸੇ ਆਸ਼ੂ ਦੇ ਚੋਣ ਪ੍ਰਚਾਰ ਦੀ ਕਮਾਂਡ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਸੰਭਾਲੀ ਗਈ ਹੈ ਅਤੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਪ੍ਰਗਟ ਸਿੰਘ, ਮੁਹੰਮਦ ਸਦੀਕ, ਰਾਜ ਕੁਮਾਰ ਵੇਰਕਾ, ਤਿ੍ਪਤ ਰਜਿੰਦਰ ਸਿੰਘ ਬਾਜਵਾ, ਸ਼ੇਰ ਸਿੰਘ ਘੁਬਾਇਆ ਸਮੇਤ ਪੂਰੇ ਧੜੇ ਦੇ ਆਗੂਆਂ ਵਲੋਂ ਹਲਕੇ ਅੰਦਰ ਆਸ਼ੂ ਦੇ ਹੱਕ 'ਚ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਸੂਬਾ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੈ ਤਲਵਾੜ, ਸਿਮਰਜੀਤ ਸਿੰਘ ਬੈਂਸ ਦੇ ਧੜੇ ਦੀ ਚੋਣ ਪ੍ਰਚਾਰ ਤੋਂ ਦੂਰੀ ਕਾਂਗਰਸ ਹਾਈਕਮਾਂਡ ਲਈ ਚਿੰਤਾ ਦਾ ਸਬੱਬ ਬਣੀ ਹੋਈ ਹੈ | ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਭਾਵੇਂ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਰਾਜਾ ਵੜਿੰਗ ਅਤੇ ਆਸ਼ੂ ਨੂੰ ਇਕ ਮੰਚ ਤੇ ਇਕੱਠੇ ਕਰਕੇ ਇਕਜੁੱਟਤਾ ਵਿਖਾਉਣ ਦੀ ਕੋਸ਼ਿਸ਼ ਤਾਂ ਕੀਤੀ, ਪਰ ਇਸ ਇਕਜੁੱਟਤਾ ਦਾ ਜ਼ਿੰਨ ਚੰਦ ਦਿਨਾਂ 'ਚ ਹੀ ਬਾਹਰ ਆ ਗਿਆ | ਸੂਬਾ ਪ੍ਰਧਾਨ ਵੜਿੰਗ ਆਪਣੇ ਹੋਰ ਸਾਥੀ ਆਗੂਆਂ ਦੇ ਨਾਲ ਸੂਬੇ ਦੇ ਦੂਸਰੇ ਜ਼ਿਲਿ੍ਹਆਂ 'ਚ ਬੈਠਕਾਂ ਆਦਿ ਤਾਂ ਲਗਾਤਾਰ ਕਰ ਰਹੇ ਹਨ, ਪਰ ਹਲਕਾ ਪੱਛਮੀ 'ਚ ਚੋਣ ਮੀਟਿੰਗਾਂ ਦਾ ਹਿੱਸਾ ਬਣਦੇ ਵਿਖਾਈ ਨਹੀਂ ਦਿੰਦੇ | ਕਾਂਗਰਸ ਅੰਦਰ ਬਣੀ ਧੜੇਬੰਦੀ ਬੀਤੇ ਦਿਨੀਂ ਆਮ ਆਦਮੀ ਪਾਰਟੀ ਤੋਂ ਕਾਂਗਰਸ 'ਚ ਸ਼ਾਮਿਲ ਹੋਣ ਵਾਲੇ ਕਮਲਜੀਤ ਸਿੰਘ ਕੜਵਲ ਦੇ ਕਾਂਗਰਸ 'ਚ ਆਉਣ ਕਾਰਨ ਹੋਰ ਵੱਧ ਗਈ | ਜਿਸ ਨੂੰ ਲੈ ਕੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਜਾਣਕਾਰੀ ਨਾ ਹੋਣ ਦੀ ਗੱਲ ਕਹੀ ਤਾਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਹਾਈਕਮਾਂਡ ਦੇ ਧਿਆਨ 'ਚ ਮਾਮਲਾ ਹੋਣ ਦੀ ਗੱਲ ਕਹਿ ਦਿੱਤੀ | ਕਮਲਜੀਤ ਸਿੰਘ ਕੜਵਲ ਦੀ ਸ਼ਮੂਲੀਅਤ ਨੂੰ ਲੈ ਕੇ ਰਾਜਾ ਵੜਿੰਗ ਦੇ ਖਾਸਮਖਾਸ ਸਿਮਰਜੀਤ ਸਿੰਘ ਬੈਂਸ ਨੇ ਅਸਿੱਧੇ ਢੱਗ ਨਾਲ ਵਿਰੋਧਤਾ ਕਰਦੇ ਹੋਏ ਇਸ ਨੂੰ ਪ੍ਰੋਟੋਕਾਲ ਦੇ ਉਲਟ ਦੱਸਿਆ | ਕਾਂਗਰਸ ਦੇ ਦੋਵੇਂ ਧੜਿਆਂ ਵਲੋਂ ਸਿਰਫ ਆਪਣੇ ਧੜੇ ਨੂੰ ਮਜ਼ਬੂਤ ਬਣਾਉਣ ਲਈ ਇਕ ਦੂਜੇ ਦੀ ਵਿਰੋਧਤਾ ਦੀ ਵਜਾਈ ਜਾ ਰਹੀ ਬੀਨ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਉਪਰ ਭਾਰੀ ਪੈ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਗਾਂ ਨੰੂ ਲੈ ਕੇ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਸ਼ੱਕੀ ਹਾਲਾਤ ਵਿਚ ਫ਼ੈਕਟਰੀ ਵਰਕਰ ਨੇ ਕੀਤੀ ਖ਼ੁਦਕੁਸ਼ੀ <br/>
Ad Position 24