26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪੋਲਿੰਗ ਕਰਮਚਾਰੀਆਂ ਲਈ ਈ. ਵੀ. ਐਮ/ਵੀ. ਵੀ. ਪੈਟ ਮਸ਼ੀਨਾਂ ਦੀ ਸਿਖਲਾਈ ਸੈਸ਼ਨ ਕਰਵਾਇਆ <br/>

Ad Position 21
No active advertisement
ਸਿਖਲਾਈ ਦੌਰਾਨ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਅਧਿਕਾਰੀ | ਅਜੀਤ ਤਸਵੀਰ <br/> 05-06-2025
ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਚੋਣ ਅਮਲੇ ਨੂੰ ਚੋਣ ਨਿਯਮਾਂ ਅਤੇ ਪ੍ਰਕਿਰਿਆਵਾਂ ਤੋਂ ਪੂਰੀ ਤਰ੍ਹਾਂ ਜਾਣੂ ਕਰਵਾਉਣ ਦੇ ਮੰਤਵ ਨਾਲ ਸਥਾਨਕ ਖਾਲਸਾ ਕਾਲਜ (ਲੜਕੀਆਂ), ਸਿਵਲ ਲਾਈਨਜ਼, ਲੁਧਿਆਣਾ ਵਿਖੇ ਪ੍ਰੀਜ਼ਾਈਡਿੰਗ ਅਫਸਰਾਂ (ਪੀ.ਆਰ.ਓ), ਸਹਾਇਕ ਪ੍ਰੀਜ਼ਾਈਡਿੰਗ ਅਫਸਰਾਂ (ਏ.ਪੀ.ਆਰ.ਓ) ਅਤੇ ਪੋਲਿੰਗ ਅਫਸਰਾਂ (ਪੀ.ਓ) ਲਈ ਈ.ਵੀ.ਐਮ, ਵੀ.ਵੀ. ਪੈਟ ਮਸ਼ੀਨਾਂ ਅਤੇ ਈ.ਸੀ.ਆਈ. ਨੈਟ ਐਪਲੀਕੇਸ਼ਨ 'ਤੇ ਸਿਖਲਾਈ ਸੈਸ਼ਨ ਕਰਵਾਇਆ ਗਿਆ | ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਜਨਰਲ ਆਬਜ਼ਰਵਰ ਰਾਜੀਵ ਕੁਮਾਰ, ਸਕੱਤਰ, ਭਾਰਤ ਚੋਣ ਕਮਿਸ਼ਨ (ਈ.ਸੀ.ਆਈ) ਅਸ਼ਵਨੀ ਕੁਮਾਰ ਮੋਹਲ, ਈ.ਸੀ.ਆਈ. ਤੋਂ ਆਈ.ਟੀ ਮਾਹਰ ਸੌਰਭ ਰਾਏ, ਈ.ਵੀ.ਐਮ ਨੋਡਲ ਅਫਸਰ ਬਿਹਾਰ ਤੋਂ ਦੀਰਾਜ ਕੁਮਾਰ, ਸੰਯੁਕਤ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ-ਕਮ-ਆਰ.ਓ. ਰੁਪਿੰਦਰ ਪਾਲ ਸਿੰਘ, ਐਸ.ਡੀ.ਐਮ. ਜਸਲੀਨ ਭੁੱਲਰ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ਜਿਨ੍ਹਾਂ ਸਿਖਲਾਈ ਸੈਸ਼ਨਾਂ ਦੀ ਨਿਗਰਾਨੀ ਕੀਤੀ | ਪੀ.ਆਰ.ਓ. ਲਈ ਈ.ਵੀ.ਐਮ. ਅਤੇ ਵੀ.ਵੀ. ਪੈਟ ਮਸ਼ੀਨਾਂ ਦੀ ਸਿਖਲਾਈ ਆਯੋਜਿਤ ਕੀਤੀ ਗਈ ਸੀ | ਪੀ.ਆਰ.ਓ., ਏ.ਪੀ.ਆਰ.ਓ. ਅਤੇ ਪੀ.ਓ. ਲਈ ਈ.ਸੀ.ਆਈ. ਨੈਟ ਐਪਲੀਕੇਸ਼ਨ ਲਈ ਸਿਖਲਾਈ ਸੈਸ਼ਨ ਕਰਵਾਇਆ ਗਿਆ ਸੀ | ਅਧਿਕਾਰੀਆਂ ਨੇ ਦੱਸਿਆ ਕਿ ਸਿਖਲਾਈ ਸੈਸ਼ਨ ਦੌਰਾਨ ਵਰਤੀਆਂ ਗਈਆਂ ਈ.ਵੀ.ਐਮ. ਅਤੇ ਵੀ.ਵੀ. ਪੈਟ ਮਸ਼ੀਨਾਂ ਸਿਰਫ਼ ਸਿਖਲਾਈ ਦੇ ਉਦੇਸ਼ਾਂ ਲਈ ਹਨ | ਸਿਖਲਾਈ ਸੈਸ਼ਨਾਂ ਦੌਰਾਨ ਮਾਸਟਰ ਟ੍ਰੇਨਰ ਵੀ ਤਾਇਨਾਤ ਕੀਤੇ ਗਏ ਸਨ ਤਾਂ ਜੋ ਪੀ.ਆਰ.ਓ ਨੂੰ ਈ.ਵੀ.ਐਮ. ਅਤੇ ਵੀ.ਵੀ. ਪੈਟ ਮਸ਼ੀਨਾਂ ਦੇ ਕੰਮਕਾਜ ਬਾਰੇ ਸਿੱਖਿਅਤ ਕੀਤਾ ਜਾ ਸਕੇ | ਅਧਿਕਾਰੀਆਂ ਨੇ ਦੱਸਿਆ ਕਿ ਪੋਲਿੰਗ ਕਰਮਚਾਰੀਆਂ ਦੇ ਬੈਚ ਬਣਾਏ ਗਏ ਹਨ ਅਤੇ ਇਹ ਸਿਖਲਾਈ ਅਭਿਆਸ ਦੋ ਦਿਨਾਂ ਤੱਕ ਜਾਰੀ ਰਹੇਗਾ | ਆਈ.ਟੀ. ਮਾਹਰ, ਸੌਰਭ ਰਾਏ ਨੇ ਵੀ ਈ.ਸੀ.ਆਈ. ਨੈਟ ਐਪਲੀਕੇਸ਼ਨ ਦੇ ਕੰਮਕਾਜ ਅਤੇ ਐਪਲੀਕੇਸ਼ਨ ਰਾਹੀਂ ਅਸਲ-ਸਮੇਂ ਦੀ ਜਾਣਕਾਰੀ ਕਿਵੇਂ ਸਾਂਝੀ ਕੀਤੀ ਜਾਣੀ ਹੈ ਬਾਰੇ ਇੱਕ ਪੇਸ਼ਕਾਰੀ ਸਾਂਝੀ ਕੀਤੀ | ਇਸ ਦੌਰਾਨ ਜਨਰਲ ਆਬਜ਼ਰਵਰ ਰਾਜੀਵ ਕੁਮਾਰ ਨੇ ਪੋਲਿੰਗ ਕਰਮਚਾਰੀਆਂ ਨੂੰ ਆਪਣੀ ਡਿਊਟੀ ਕੁਸ਼ਲਤਾ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ |

Ad Position 22
No active advertisement
ਪਿਛਲੀ ਖ਼ਬਰ ਚੋਰੀ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਤਿੰਨ ਨੌਜਵਾਨ ਭਾਰੀ ਮਾਤਰਾ ਵਿਚ ਸਾਮਾਨ ਸਮੇਤ ਕਾਬੂ <br/> ਅਗਲੀ ਖ਼ਬਰ -ਮਾਮਲਾ ਰੋਜ਼ ਗਾਰਡਨ ਨਵੀਨੀਕਰਨ ਦੇ ਟੈਂਡਰ ਨੂੰ ਲੈ ਕੇ ਰਿਸ਼ਵਤ ਮੰਗਣ ਦਾ- ਨਗਰ ਨਿਗਮ ਦੇ ਐਸ. ਈ. ਸੰਜੇ ਕੰਵਰ ਦੀ ਗਿ੍...
Ad Position 24