26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਚੋਰੀ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਤਿੰਨ ਨੌਜਵਾਨ ਭਾਰੀ ਮਾਤਰਾ ਵਿਚ ਸਾਮਾਨ ਸਮੇਤ ਕਾਬੂ <br/>

Ad Position 21
No active advertisement
ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ | ਅਜੀਤ ਤਸਵੀਰ <br/> 05-06-2025
ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਚੋਰੀ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਸਮੀਰ ਵਰਮਾ ਅਤੇ ਦਵਿੰਦਰ ਚÏਧਰੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਹਨੀ ਸੇਠੀ ਪੁੱਤਰ ਜਿੰਦਰ ਸੇਠੀ ਵਾਸੀ ਗ੍ਰੀਨ ਸਿਟੀ, ਵਿਨੇ ਪੁੱਤਰ ਬਾਬੂ ਸਿੰਘ ਵਾਸੀ ਗ੍ਰੀਨ ਸਿਟੀ ਅਤੇ ਬੌਬੀ ਕੁਮਾਰ ਵਾਸੀ ਹੁਸੈਨਪੁਰਾ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਇਹਨਾਂ ਕਥਿਤ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ ਅਤੇ ਇਹ ਲੁੱਟ ਖੋਹ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ¢ ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ ਇਕ ਮੋਟਰਸਾਈਕਲ, ਇਕ ਐਕਟਿਵਾ, 9 ਮੋਬਾਈਲ ਅਤੇ ਹਥਿਆਰ ਬਰਾਮਦ ਕੀਤੇ ਹਨ | ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢ ਕਈ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ¢ ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਇਆ ਤਾਂ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ¢

Ad Position 22
No active advertisement
ਪਿਛਲੀ ਖ਼ਬਰ ਪ੍ਰਦੂਸ਼ਣ ਫੈਲਾਉਣ ਦੇ ਮਾਮਲੇ ਵਿਚ 6 ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਪੋਲਿੰਗ ਕਰਮਚਾਰੀਆਂ ਲਈ ਈ. ਵੀ. ਐਮ/ਵੀ. ਵੀ. ਪੈਟ ਮਸ਼ੀਨਾਂ ਦੀ ਸਿਖਲਾਈ ਸੈਸ਼ਨ ਕਰਵਾਇਆ <br/>
Ad Position 24