26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪ੍ਰਦੂਸ਼ਣ ਫੈਲਾਉਣ ਦੇ ਮਾਮਲੇ ਵਿਚ 6 ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 05-06-2025
ਲੁਧਿਆਣਾ, 4 ਜੂਨ (ਆਹੂਜਾ)-ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਪ੍ਰਦੂਸ਼ਣ ਫੈਲਾਉਣ ਦੇ ਮਾਮਲੇ ਵਿਚ 6 ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਰਬਨ ਵਾਟਰ ਐਂਡ ਵੇਸਟ ਵਾਟਰ ਮੈਨੇਜਮੈਂਟ ਦੇ ਅਧਿਕਾਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਇਕਬਾਲ ਸਿੰਘ, ਰਜਿੰਦਰ ਮੱਕੜ, ਜਗਦੀਸ਼ ਚਾਵਲਾ, ਪਰਮਿੰਦਰ ਸਿੰਘ, ਮਨੀਸ਼ ਕੁਮਾਰ ਅਤੇ ਬਲਦੇਵ ਰਾਜ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਅਧਿਕਾਰੀ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਆਪਣੀ ਡੇਅਰੀਆਂ ਦੀ ਗੰਦਗੀ ਬੁੱਢਾ ਦਰਿਆ ਵਿਚ ਪਾ ਰਹੇ ਸਨ, ਜਿਸ ਕਾਰਨ ਪ੍ਰਦੂਸ਼ਣ ਫੈਲ ਰਿਹਾ ਸੀ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢

Ad Position 22
No active advertisement
ਪਿਛਲੀ ਖ਼ਬਰ ਕੇਂਦਰ ਵਲੋਂ ਝੋਨੇ ਦੇ ਰੇਟ 'ਚ ਕੀਤਾ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਅਗਲੀ ਖ਼ਬਰ ਚੋਰੀ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਤਿੰਨ ਨੌਜਵਾਨ ਭਾਰੀ ਮਾਤਰਾ ਵਿਚ ਸਾਮਾਨ ਸਮੇਤ ਕਾਬੂ <br/>
Ad Position 24