ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਆਜ਼ਾਦ ਉਮੀਦਵਾਰ ਕਮਲ ਪਵਾਰ ਅਧਿਕਾਰਤ ਤੌਰ 'ਤੇ ਆਪ ਵਿਚ ਸ਼ਾਮਲ ਹੋ ਗਏ | ਕਮਲ ਪਵਾਰ ਸਮੂਹ ਸਮਾਜ ਸੰਗਠਨ ਐਨਜੀਓ ਦੇ ਪ੍ਰਧਾਨ ਵਜੋਂ ਵੀ ਕੰਮ ਕਰਦੇ ਹਨ | ਲੁਧਿਆਣਾ ਵਿਚ ਸਮਾਜ ਸੇਵਾ ਅਤੇ ਜ਼ਮੀਨੀ ਪੱਧਰ 'ਤੇ ਸਰਗਰਮੀ ਪ੍ਰਤੀ ਆਪਣੀ ਵਚਨਬੱਧਤਾ ਲਈ ਜਾਣੇ ਜਾਣ ਵਾਲੇ ਕਮਲ ਪਵਾਰ ਨੇ 'ਆਪ' ਦੇ ਲੋਕ-ਕੇਂਦਿ੍ਤ ਨੀਤੀਆਂ ਪ੍ਰਤੀ ਸਮਰਪਣ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਲਈ 'ਆਪ' ਦੇ ਦਿ੍ਸ਼ਟੀਕੋਣ ਤੋਂ ਬਹੁਤ ਪ੍ਰਭਾਵਿਤ ਹਾਂ | 'ਆਪ' ਵਿਚ ਸ਼ਾਮਲ ਹੋਣ ਨਾਲ ਨਾ ਸਿਰਫ਼ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਮਜ਼ਬੂਤੀ ਮਿਲੇਗੀ, ਸਗੋਂ ਇਮਾਨਦਾਰ ਅਤੇ ਪਾਰਦਰਸ਼ੀ ਸ਼ਾਸਨ ਲਿਆਉਣ ਦੇ ਸਾਡੇ ਮਿਸ਼ਨ ਨੂੰ ਵੀ ਮਜ਼ਬੂਤੀ ਮਿਲੇਗੀ |