27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਕੋਰੋਨਾ ਨੂੰ ਲੈ ਕੇ ਲੁਧਿਆਣਾ ਸਿਵਲ ਸਰਜਨ ਦਫਤਰ ਨਹੀਂ ਗੰਭੀਰ <br/>

Ad Position 21
No active advertisement
ਅਜੀਤ ਡੈਸਕ 05-06-2025
ਲੁਧਿਆਣਾ, 4 ਜੂਨ (ਡਾ. ਤਰਲੋਚਨ ਸਿੰਘ)-ਦੇਸ਼ ਦੇ ਦੱਖਣ-ਪੱਛਮੀ ਸੂਬਿਆਂ 'ਚ ਦਿਨ-ਬ-ਦਿਨ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਸੂਬਿਆਂ ਨੂੰ ਸਖ਼ਤੀ ਨਾਲ ਕੋਰੋਨਾ ਨਾਲ ਨਜਿਠੱਣ ਲਈ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਲਈ ਕਿਹਾ ਗਿਆ ਹੈ ਪਰ ਲੁਧਿਆਣਾ ਜ਼ਿਲੇ੍ਹ ਦਾ ਸਿਹਤ ਵਿਭਾਗ ਖ਼ਤਰਨਾਕ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਅੱਜ ਵੀ ਗੂੜੀ ਨੀਂਦ 'ਚ ਪਿਆ ਜਾਪਦਾ ਹੈ | ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੋਰੋਨਾ ਨੂੰ ਲੈ ਕੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਅਤੇ ਸਟਾਫ ਨੂੰ ਤਿਆਰੀਆਂ ਕਰਨ ਦੇ ਦਿੱਤੇ ਨਿਰਦੇਸ਼ਾਂ ਦਾ ਵੀ ਲੁਧਿਆਣਾ ਸਿਵਲ ਹਸਪਤਾਲ ਦੇ ਡਾਕਟਰੀ ਅਮਲੇ ਅਤੇ ਬਾਕੀ ਸਟਾਫ ਉਪਰ ਕੋਈ ਅਸਰ ਵਿਖਾਈ ਨਹੀਂ ਦੇ ਰਿਹਾ | ਹਾਲਾਂਕਿ ਬੀਤੇ ਦਿਨੀਂ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ 'ਚ ਇਕ ਵਿਅਕਤੀ ਦੇ ਕੋਰੋਨਾ ਕਾਰਨ ਆਪਣੀ ਜਾਨ ਗਵਾਉਣ ਦਾ ਮਾਮਲਾ ਸਾਹਮਣੇ ਆਉਣ ਦੇ ਬਾਅਦ ਵੀ ਸਿਵਲ ਹਸਪਤਾਲ ਲੁਧਿਆਣਾ ਦੀ ਕਾਰਗੁਜ਼ਾਰੀ 'ਚ ਕੋਈ ਸੁਧਾਰ ਜਾਂ ਕੋਰੋਨਾ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਤਿਆਰੀ ਦੇਖਣ ਨੂੰ ਨਹੀਂ ਮਿਲ ਰਹੀ | ਸਿਵਲ ਸਰਜਨ ਦੇ ਸਟਾਫ ਕੋਲ ਕੋਰੋਨਾ ਦੇ ਮਰੀਜ਼ਾਂ ਬਾਰੇ ਵੀ ਕੋਈ ਪੁਖ਼ਤਾ ਜਾਣਕਾਰੀ ਨਹੀਂ ਹੈ | ਸਿਵਲ ਸਰਜਨ ਦਾ ਮਾਸ ਮੀਡੀਆ ਸਟਾਫ ਵੀ ਕੋਰੋਨਾ ਦੇ ਅੰਕੜਿਆਂ ਨੂੰ ਲੈ ਕੇ ਗੰਭੀਰ ਨਹੀਂ ਹੈ, ਜਿਨ੍ਹਾਂ ਕੋਲ ਕੋਰੋਨਾ ਦੇ ਸ਼ੱਕੀ ਮਾਮਲਿਆਂ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਹੁੰਦੀ | ਸਿਹਤ ਵਿਭਾਗ ਵੱਲੋਂ ਅੱਜ ਤੱਕ ਨਾ ਹੀ ਕੋਰੋਨਾ ਨੂੰ ਲੈ ਕੇ ਕਿਸੇ ਤਰ੍ਹਾਂ ਦੇ ਕੋਈ ਪ੍ਰਬੰਧ ਕੀਤੇ ਗਏ ਹਨ ਅਤੇ ਨਾ ਹੀ ਕੋਰੋਨਾ ਦੇ ਸ਼ੱਕੀ ਜਾਂ ਪੀੜਤ ਮਰੀਜ਼ਾਂ ਦੇ ਅੰਕੜੇ ਮੌਜੂਦ ਹਨ | ਜਦੋਂ ਕੋਰੋਨਾ ਦੇ ਮਰੀਜ਼ਾਂ ਸਬੰਧੀ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ੀਤਲ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਨੇ ਬੜੀ ਹੀ ਲਾਪਰਵਾਹੀ ਨਾਲ ਜਵਾਬ ਦਿੰਦੇ ਹੋਏ ਕਿਹਾ ਕਿ ਇਸ ਸਬੰਧੀ ਅੰਕੜੇ ਸਿਵਲ ਸਰਜਨ ਤੋਂ ਮਿਲਣਗੇ | ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਵੱਡੀ ਲਾਪਰਵਾਹੀ ਵਿਖਾਉਂਦੇ ਹੋਏ ਫ਼ੋਨ ਕਾਲ ਦਾ ਜਵਾਬ ਦੇਣਾ ਹੀ ਜ਼ਰੂਰੀ ਨਹੀਂ ਸਮਝਿਆ | ਪਹਿਲਾਂ ਵੀ ਜਦੋਂ ਕੋਰੋਨਾ ਮਹਾਂਮਾਰੀ ਨੇ ਭਿਆਨਕ ਰੂਪ ਵਿਖਾਇਆ ਸੀ ਤਾਂ ਇਕਦਮ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਸੀ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜ਼ਰੂਰੀ ਤਿਆਰੀਆਂ ਨਹੀਂ ਕੀਤੀਆਂ ਜਾ ਸਕੀਆਂ ਸਨ | ਉਥੇ ਜੇਕਰ ਕੋਰੋਨਾ ਤੋਂ ਪੀੜਤ ਮਰੀਜ਼ਾਂ ਬਾਰੇ ਗੱਲ ਕੀਤੀ ਜਾਵੇ ਤਾਂ ਭਾਵੇਂ ਸਿਵਲ ਸਰਜਨ ਦਫ਼ਤਰ ਦੇ ਮਾਸ ਮੀਡੀਆ ਕੋਲ ਪੁਖ਼ਤਾ ਅੰਕੜੇ ਨਾ ਹੋਣ ਪਰ, ਸੂਤਰਾਂ ਦੀ ਮੰਨੀ ਜਾਵੇ ਤਾਂ ਬੁੱਧਵਾਰ ਨੂੰ ਕੋਰੋਨਾ ਦੇ ਤਿੰਨ ਪਾਜ਼ਿਟਵ ਕੇਸ ਸਾਹਮਣੇ ਆਏ, ਜਿਨ੍ਹਾਂ 'ਚ ਇਕ ਸ਼ਹਿਰੀ ਅਤੇ ਦੋ ਦਿਹਾਤੀ ਖੇਤਰ ਨਾਲ ਸਬੰਧਿਤ ਹਨ | ਇਸ ਤੋਂ ਪਹਿਲਾਂ ਕੋਰੋਨਾ ਦੇ 6 ਪਾਜ਼ਿਟਵ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਦੀ ਕੁੱਲ ਗਿਣਤੀ 9 ਤੱਕ ਪਹੁੰਚ ਚੁੱਕੀ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਹਿਤ ਹਲਕਾ ਗਿੱਲ ਦੇ ਪਿੰਡਾਂ ਅੰਦਰ ਸਹੁੰ ਚੁੱਕ ਸਮਾਗਮ ਜਾਰੀ ਲੋਕਾਂ ਦ...
Ad Position 24