ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ 11 ਸਾਲਾਂ ਮਾਸੂਮ ਬੱਚੀ ਦਾ ਵਿਆਹ ਕਰਵਾਉਣ ਦੇ ਮਾਮਲੇ ਵਿਚ ਬੱਚੀ ਦੀ ਮਾਂ ਸਮੇਤ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਨਾਮਜ਼ਦ ਦੋਸ਼ੀਆਂ ਵਿਚ 35 ਸਾਲ ਦਾ ਲਾੜਾ ਵੀ ਸ਼ਾਮਿਲ ਹੈ | ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੇ ਪਿਤਾ ਜਗਜੀਤ ਸਿੰਘ ਵਾਸੀ ਤਰਨ ਤਰਨ ਰੋਡ ਅੰਮਿ੍ਤਸਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਵਲੋਂ ਲੜਕੀ ਦੀ ਮਾਂ ਕਮਲਜੀਤ ਕÏਰ ਪਤਨੀ ਜਗਜੀਤ ਸਿੰਘ, ਲਾੜਾ ਪਿ੍ੰਸ, ਮਾਂ ਦੇ ਰਿਸ਼ਤੇਦਾਰਾਂ ਸੁਖਵਿੰਦਰ ਸਿੰਘ, ਰਵਿੰਦਰ ਸਿੰਘ ਉਰਫ਼ ਰਵੀ ਸਵਰਨਜੀਤ ਕੌਰ, ਕਾਜਲ, ਪਿ੍ਆ, ਅਨੂਪ ਸਿੰਘ, ਰਾਜ ਰਾਣੀ ਵਾਸੀ ਤਾਜਪੁਰ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਟੋ ਰਿਕਸ਼ਾ ਚਲਾਉਂਦਾ ਹੈ ਅਤੇ ਉਸ ਦਾ ਆਪਣੀ ਪਤਨੀ ਕਮਲਜੀਤ ਕੌਰ ਨਾਲ ਪਿਛਲੇ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ, ਜਿਸ ਕਾਰਨ ਉਹ ਉਸ ਦੀ 11 ਸਾਲ ਦੀ ਲੜਕੀ ਨੂੰ ਆਪਣੇ ਨਾਲ ਲੈ ਕੇ ਪੇਕੇ ਚਲੀ ਗਈ | ਬੀਤੇ ਦਿਨ ਉਸ ਨੂੰ ਪਤਾ ਲੱਗਿਆ ਕਿ ਕਮਲਜੀਤ ਕੌਰ ਨੇ ਉਸ ਦੀ 11 ਸਾਲ ਦੀ ਲੜਕੀ ਦਾ ਵਿਆਹ ਆਪਣੇ ਹੀ ਰਿਸ਼ਤੇਦਾਰ ਪਿ੍ੰਸ ਨਾਲ ਕਰਵਾ ਦਿੱਤਾ, ਜਿਸ ਦੀ ਉਮਰ 35 ਸਾਲ ਦਾ ਕਰੀਬ ਹੈ | ਉਸ ਦੱਸਿਆ ਕਿ ਜਦੋਂ ਉਸ ਨੰੂ ਇਸ ਦਾ ਪਤਾ ਲੱਗਿਆ ਤਾਂ ਉਸਨੇ ਅੰਮਿ੍ਤਸਰ ਵਿਖੇ ਪੁਲਿਸ ਅਧਿਕਾਰੀਆਂ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ | ਅੰਮਿ੍ਤਸਰ ਦੇ ਪੁਲਿਸ ਅਧਿਕਾਰੀਆਂ ਵਲੋਂ ਇਹ ਸਾਰਾ ਮਾਮਲਾ ਲੁਧਿਆਣਾ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਉਨ੍ਹਾਂ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਜਾਂਚ ਕਰ ਰਹੇ ਅਧਿਕਾਰੀ ਏ.ਡੀ.ਸੀ.ਪੀ. ਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢ ਉਨ੍ਹਾਂ ਦੱਸਿਆ ਕਿ ਜਾਂਚ ਦÏਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |