27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਆਈਲੈਟਸ ਦੇ ਜਾਅਲੀ ਸਰਟੀਫਿਕੇਟ ਬਣਾਉਣ ਦੇ ਮਾਮਲੇ 'ਚ ਤਿੰਨ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 05-06-2025
ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਆਈਲੈਟਸ ਦੇ ਜਾਅਲੀ ਸਰਟੀਫਿਕੇਟ ਬਣਾਉਣ ਦੇ ਮਾਮਲੇ ਵਿਚ ਨੌਜਵਾਨ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਵਲੋਂ ਇਹ ਕਾਰਵਾਈ ਭਾਮੀਆਂ ਰੋਡ ਦੇ ਰਹਿਣ ਵਾਲੇ ਅਮਿੱਤ ਸ਼ਰਮਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਰੋਮੀ, ਮੇਵਾ ਸਿੰਘ ਅਤੇ ਲੱਕੀ ਵਾਸੀ ਸੰਗਰੂਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦਾ ਇੱਛੁਕ ਸੀ, ਇਸ ਲਈ ਉਸ ਨੂੰ ਆਈਲੈਟਸ ਦਾ ਸਰਟੀਫਿਕੇਟ ਦੀ ਜ਼ਰੂਰਤ ਸੀ | ਕਥਿਤ ਦੋਸ਼ੀ, ਜੋ ਕਿ ਉਸਦੇ ਪਹਿਲਾਂ ਤੋਂ ਹੀ ਜਾਣਕਾਰ ਸੀ, ਉਸ ਨੰੂ ਮਿਲੇ ਅਤੇ ਉਸ ਨੰੂ ਆਈਲੈਟਸ ਦਾ ਸਰਟੀਫਿਕੇਟ ਬਣਾਉਣ ਬਦਲੇ 6 ਲੱਖ ਰੁਪਏ ਲੈ ਲਿਆ, ਪਰ ਬਾਅਦ ਵਿਚ ਕਥਿਤ ਦੋਸ਼ੀਆਂ ਇਹ ਉਸ ਨੂੰ ਜਾਅਲੀ ਸਰਟੀਫਿਕੇਟ ਦੇ ਦਿੱਤਾ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢ ਜਾਂਚ ਕਰ ਰਹੇ ਐਸ.ਐਚ.ਓ. ਭੁਪਿੰਦਰ ਸਿੰਘ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਸੂਬੇ ਭਰ ਵਿਚ ਅਜਿਹਾ ਧੰਦਾ ਕਰ ਰਹੇ ਹਨ ਅਤੇ ਪੁਲਿਸ ਵਲੋਂ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਇਹ ਕਥਿਤ ਦੋਸ਼ੀ ਲੋਕਾਂ ਨੂੰ ਜਾਅਲੀ ਸਰਟੀਫਿਕੇਟ ਬਣਾ ਕੇ ਉਨ੍ਹਾਂ ਪਾਸੋਂ ਲੱਖਾਂ ਦੀ ਧੋਖਾਧੜੀ ਕਰਦੇ ਹਨ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਾਲ ਦੀ ਘੜੀ ਇਸ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਹੀ ਨਾਮਜ਼ਦ ਕੀਤਾ ਗਿਆ ਹੈ, ਪਰ ਜੇਕਰ ਜਾਂਚ ਦÏਰਾਨ ਹੋਰ ਕਿਸੇ ਦੀ ਸ਼ਮੂਲੀਅਤ ਪਾਈ ਗਈ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਮਹਿਲਾ ਮਿੱਤਰ ਤੋਂ ਦੁਖੀ ਹੋ ਕੇ ਨੌਜਵਾਨ ਵਲੋਂ ਕੀਤੀ ਖ਼ੁਦਕੁਸ਼ੀ, ਲੜਕੀ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ 11 ਸਾਲਾ ਮਾਸੂਮ ਬੱਚੀ ਦਾ ਵਿਆਹ ਕਰਵਾਉਣ ਦੇ ਮਾਮਲੇ ਵਿਚ ਮਾਂ ਸਮੇਤ 9 ਖ਼ਿਲਾਫ਼ ਕੇਸ ਦਰਜ <br/>
Ad Position 24