27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਮਹਿਲਾ ਮਿੱਤਰ ਤੋਂ ਦੁਖੀ ਹੋ ਕੇ ਨੌਜਵਾਨ ਵਲੋਂ ਕੀਤੀ ਖ਼ੁਦਕੁਸ਼ੀ, ਲੜਕੀ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 05-06-2025
ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਮਹਿਲਾ ਮਿੱਤਰ ਤੋਂ ਦੁਖੀ ਹੋ ਕੇ ਨੌਜਵਾਨ ਵਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਵਿਚ ਇਕ ਲੜਕੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕਾਂਤੀ ਸ਼ਰਮਾ ਵਾਸੀ ਭਾਮੀਆਂ ਕਲਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਆਰਤੀ ਵਾਸੀ ਰੂਪਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਲੜਕਾ ਜਤਿਨ ਸ਼ਰਮਾ ਪਿਛਲੇ ਕਾਫ਼ੀ ਸਮੇਂ ਤੋਂ ਆਰਤੀ ਨਾਲ ਰਿਲੇਸ਼ਨਸ਼ਿਪ ਵਿਚ ਸੀ | ਆਰਤੀ ਬਾਅਦ ਵਿਚ ਲੰਦਨ ਚਲੀ ਗਈ ਅਤੇ ਆਰਤੀ ਲਗਾਤਾਰ ਉਸ ਦੇ ਲੜਕੇ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਸੀ, ਜਿਸ ਤੋਂ ਦੁਖੀ ਹੋ ਕੇ ਉਸਦੇ ਲੜਕੇ ਨੇ ਹੋਟਲ ਬਲਿਊ ਇਨ ਭਾਮੀਆ ਰੋਡ 'ਤੇ ਕਮਰਾ ਕਿਰਾਏ 'ਤੇ ਲਿਆ ਅਤੇ ਉਥੇ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ 'ਚ ਹਮਲਾਵਰਾਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਆਈਲੈਟਸ ਦੇ ਜਾਅਲੀ ਸਰਟੀਫਿਕੇਟ ਬਣਾਉਣ ਦੇ ਮਾਮਲੇ 'ਚ ਤਿੰਨ ਖ਼ਿਲਾਫ਼ ਕੇਸ ਦਰਜ <br/>
Ad Position 24