27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ 'ਚ ਹਮਲਾਵਰਾਂ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 05-06-2025
ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮੀਨਾ ਦੇਵੀ ਵਾਸੀ ਲਕਸ਼ਮੀ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕਤਲ ਅਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਲੜਕਾ ਘਨ੍ਹੱਈਆ ਲਾਲ 26 ਮਈ ਨੂੰ ਸਵੇਰੇ ਆਪਣੀ ਡਿਊਟੀ 'ਤੇ ਗਿਆ ਸੀ | ਉਹ ਆਰਕੀਟੈਕਟ ਦੀਪਾਂਸ਼ੂ ਗੁਪਤਾ ਪਾਸ ਕੰਮ ਕਰਦਾ ਸੀ, ਪਰ ਵਾਪਸ ਘਰ ਨਹੀਂ ਆਇਆ | ਉਸ ਦੱਸਿਆ ਕਿ ਅਗਲੇ ਦਿਨ ਉਸ ਦੇ ਮਾਲਕ ਗੁਪਤਾ ਦਾ ਫ਼ੋਨ ਆਇਆ ਤਾਂ ਉਸ ਦੱਸਿਆ ਕਿ ਘਨੱ੍ਹਈਆ ਲਾਲ ਨੂੰ ਗੰਭੀਰ ਹਾਲਤ ਵਿਚ ਦਿਆਨੰਦ ਹਸਪਤਾਲ ਦਾਖਲ ਕਰਵਾ ਦਿੱਤਾ ਹੈ¢ ਲੜਕੇ ਦੀ ਮਾਂ ਮੀਨਾ ਨੇ ਦੱਸਿਆ ਕਿ ਉਸ ਤੋਂ ਬਾਅਦ ਉਹ ਆਪਣੇ ਲੜਕੇ ਨੂੰ ਇਲਾਜ ਲਈ ਅੰਬਾਲਾ ਲੈ ਗਏ, ਜਿੱਥੇ ਕਿ ਬੀਤੀ ਰਾਤ ਉਸ ਦੀ ਮÏਤ ਹੋ ਗਈ | ਉਸ ਦੱਸਿਆ ਕਿ ਉਸ ਦੇ ਲੜਕੇ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕੀਤਾ ਗਿਆ ਹੈ¢ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਜਾਂਚ ਅਧਿਕਾਰੀ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਗਿੱਲ ਨਹਿਰ ਪੁਲ ਨੇੜੇ ਅਤੇ ਆਸ-ਪਾਸ ਇਲਾਕਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਲਈ ਗਈ ਹੈ ਅਤੇ ਕਾਤਲਾਂ ਦੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ¢

Ad Position 22
No active advertisement
ਪਿਛਲੀ ਖ਼ਬਰ ਸਰਕਾਰਾਂ ਵੱਡੇ ਕਾਰਪੋਰੇਟ ਘਰਾਣਿਆਂ ਪਿੱਛੇ ਲੱਗ ਕੇ ਜ਼ਮੀਨ ਅਤੇ ਕਾਰੋਬਾਰ ਨੂੰ ਹਥਿਆਉਣ ਲਈ ਹੱਥਕੰਡੇ ਅਪਣਾ ਰਹੀਆਂ- ਕੋਟ... ਅਗਲੀ ਖ਼ਬਰ ਮਹਿਲਾ ਮਿੱਤਰ ਤੋਂ ਦੁਖੀ ਹੋ ਕੇ ਨੌਜਵਾਨ ਵਲੋਂ ਕੀਤੀ ਖ਼ੁਦਕੁਸ਼ੀ, ਲੜਕੀ ਖ਼ਿਲਾਫ਼ ਕੇਸ ਦਰਜ <br/>
Ad Position 24