ਇਆਲੀ/ਥਰੀਕੇ, 4 ਜੂਨ (ਮਨਜੀਤ ਸਿੰਘ ਦੁੱਗਰੀ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਚੋਣ ਮੁਹਿੰਮ ਨੂੰ ਵੋਟਰਾਂ ਵਲੋਂ ਮਿਲੇ ਭਰਪੂਰ ਸਮਰਥਨ ਨਾਲ ਵੱਡਾ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਦੀ ਬੇਟੀ ਇਸ਼ਵਿਨ ਕੌਰ ਵਲੋਂ ਵਾਰਡ ਨੰ. 58, 64 ਅਤੇ ਜੇ. ਬਲਾਕ ਹਾਊਸਿੰਗ ਬੋਰਡ ਕਾਲੋਨੀ ਵਿਖੇ ਕੀਤੀਆਂ ਚੋਣ ਮੀਟਿੰਗਾਂ ਦੌਰਾਨ ਲੋਕਾਂ ਨਾਲ ਜ਼ਮੀਨੀ ਪੱਧਰ 'ਤੇ ਗੱਲਬਾਤ ਕਰਕੇ ਇਸ ਚੋਣ ਮੁਹਿੰਮ ਨੂੰ ਹੋਰ ਭਖਾ ਦਿੱਤਾ ਹੈ | ਉਨ੍ਹਾਂ ਵਲੋਂ ਨੌਜਵਾਨਾਂ ਵਿਚ ਨਵਾਂ ਜੋਸ਼ ਭਰਨ ਦੇ ਨਾਲ-ਨਾਲ, ਮਹਿਲਾ ਵੋਟਰਾਂ ਨੂੰ ਵੀ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ ਗਈ, ਜਿਸ 'ਤੇ ਨੌਜਵਾਨਾਂ ਅਤੇ ਮਹਿਲਾ ਵੋਟਰਾਂ ਵਲੋਂ ਉਨ੍ਹਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੀਆਂ ਪੰਜਾਬ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾ ਕੇ ਵੋਟਰਾਂ ਨੂੰ ਜਾਗਰੂਕ ਕਰਕੇ ਐਡਵੋਕੇਟ ਘੁੰਮਣ ਨੂੰ ਵੱਡੀ ਲੀਡ ਨਾਲ ਜਿਤਾ ਕੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਿਧਾਨ ਸਭਾ ਭੇਜਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਸਰਬਜੀਤ ਸਿੰਘ ਝਿੰਜਰ, ਦਰਬਾਰਾ ਸਿੰਘ ਗੁਰੂ, ਕਮਲਜੀਤ ਸਿੰਘ ਰੋਜ਼ੀ ਬਰਕੰਦੀ, ਬਾਬਾ ਅਜੀਤ ਸਿੰਘ, ਜਥੇਦਾਰ ਨਛੱਤਰ ਸਿੰਘ, ਗੁਰਦੀਪ ਸਿੰਘ ਲੀਲ, ਸਤਪਾਲ ਸਿੰਘ ਸਹਿਣਾ, ਰਣਜੀਤ ਸਿੰਘ ਢਿੱਲੋਂ, ਭੁਪਿੰਦਰ ਸਿੰਘ ਭਿੰਦਾ, ਰਜਿੰਦਰ ਸਿੰਘ ਰਾਜੂ, ਰਵਿੰਦਰ ਸਿੰਘ ਬੇਦੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਵੀ ਹਾਜ਼ਰ ਸਨ |