ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿਚਲੂ ਨਗਰ ਵਿਚ ਗੁਆਂਢੀਆਂ ਨਾਲ ਹੋਈ ਲੜਾਈ ਦੌਰਾਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ¢ ਜਾਣਕਾਰੀ ਅਨੁਸਾਰ ਪੁਲਿਸ ਨੇ ਇਹ ਕਾਰਵਾਈ ਸਾਵਨ ਕੁਮਾਰ ਵਾਸੀ ਕਿਚਲੂ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਜਸਵਿੰਦਰ ਸਿੰਘ ਵਜੋਂ ਕੀਤੀ ਗਈ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਗੋਲਾ, ਸੋਨੰੂ, ਜਤਿਨ ਨੂੰ ਵੀ ਨਾਮਜ਼ਦ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਘਰ ਦੇ ਨਾਲ ਖ਼ਾਲੀ ਜਗ੍ਹਾ ਦਰਗਾਹ ਬਾਬਾ ਸੁਨੇਤ ਬਲੀ ਕਿਚਲੂ ਨਗਰ ਦੀ ਹੈ, ਜੋ ਕਿ ਇਸ ਜਗ੍ਹਾ 'ਤੇ ਸ਼ੁਰੂ ਤੋਂ ਹੀ ਉਸ ਦਾ ਕਬਜ਼ਾ ਹੈ | ਕਥਿਤ ਦੋਸ਼ੀ ਜਸਵਿੰਦਰ ਸਿੰਘ ਉਥੇ ਕਬਜ਼ੇ ਦੀ ਨੀਅਤ ਨਾਲ ਉਸਾਰੀ ਕਰ ਰਿਹਾ ਸੀ | ਜਦੋਂ ਉਸਦੇ ਲੜਕੇ ਸੁਰਿੰਦਰ ਕੁਮਾਰ ਨੇ ਉਸ ਨੂੰ ਰੋਕਿਆ ਤਾਂ ਕਥਿਤ ਦੋਸ਼ੀ ਉਸ ਨਾਲ ਉਲਝ ਪਏ ਅਤੇ ਉਸ ਦੀ ਕੁੱਟਮਾਰ ਕਰਨ ਲੱਗ ਪਿਆ | ਕਥਿਤ ਦੋਸ਼ੀਆਂ ਵਲੋਂ ਉਸ ਦੇ ਲੜਕੇ 'ਤੇ ਪੈਟਰੋਲ ਪਾ ਦਿੱਤਾ, ਜਿਸ 'ਤੇ ਧੱਕਾ-ਮੁੱਕੀ ਦੌਰਾਨ ਉਸ ਦਾ ਲੜਕਾ ਹੇਠਾਂ ਡਿੱਗ ਗਿਆ | ਸ਼ਿਕਾਇਤਕਰਤਾ ਵਲੋਂ ਉਸ ਨੰੂ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਅਤੇ ਇਲਾਜ ਦੌਰਾਨ ਸੁਰਿੰਦਰ ਕੁਮਾਰ ਦੀ ਮÏਤ ਹੋ ਗਈ¢ ਸਾਵਨ ਕੁਮਾਰ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਜਸਵਿੰਦਰ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਦਕਿ ਬਾਕੀ ਕਥਿਤ ਦੋਸ਼ੀ ਫ਼ਰਾਰ ਦੱਸੇ ਜਾਂਦੇ ਹਨ |