ਲੁਧਿਆਣਾ, 4 ਜੂਨ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਪੀ ਏ ਯੂ ਦੇ ਸਾਬਕਾ ਵਾਈਸ ਚਾਂਸਲਰ ਅਤੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰਾ ਸਿੰਘ ਜੌਹਲ ਨਾਲ ਮੁਲਾਕਾਤ ਕਰਕੇ ਅਸ਼ੀਰਵਾਦ ਲਿਆ | ਇਸ ਦੌਰਾਨ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵੀ ਮੌਜੂਦ ਸਨ | ਸ. ਜੌਹਲ ਨੇ ਆਸ਼ੂ ਨੂੰ ਉਨ੍ਹਾਂ ਦੀ ਚੋਣ ਜਿੱਤ ਲਈ ਸ਼ੁਭਕਾਮਾਨਾਵਾਂ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਰਾਜਨੀਤਿਕ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਆਸ਼ੂ ਨੇ ਸਰਦਾਰ ਜੌਹਲ ਨਾਲ ਪੰਜਾਬ ਦੇ ਭਖਦੇ ਮਸਲਿਆਂ ਅਤੇ ਵਿਗੜਗੀ ਆਰਥਿਕ ਹਾਲਤ 'ਤੇ ਵਿਚਾਰ-ਵਟਾਂਦਰਾ ਕੀਤਾ |