27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਅਕਾਲੀ ਦਲ ਦੇ ਪੀ. ਏ. ਸੀ. ਮੈਂਬਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਸਾਹਨੀ ਕਾਂਗਰਸ 'ਚ ਸ਼ਿਾਮਲ <br/>

Ad Position 21
No active advertisement
ਰਾਣਾ ਗੁਰਜੀਤ ਸਿੰਘ, ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਮੀਟਿੰਗ ਦੌਰਾਨ ਅਕਾਲੀ ਦਲ ਦੇ ਪੀ.ਏ. ਸੀ. ਮੈਂਬਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਾਹਨੀ ਨੂੰ ਕਾਂਗਰਸ 'ਚ ਸ਼ਾਮਿਲ ਕਰਦੇ ਹੋਏ | ਤਸਵੀਰ-ਸੇਵਕ ਸਿੰਘ <br/> 05-06-2025
ਲੁਧਿਆਣਾ,4 ਜੂਨ (ਜਤਿੰਦਰ ਭੰਬੀ)-ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਕਈ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ | ਉਨ੍ਹਾਂ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਸੱਤਿਆਮੇਵ ਜਯਤੇ ਦੇ ਸਿਧਾਂਤ ਦੀ ਪਾਲਣਾ ਕਰਦੇ ਹੋਏ ਹਲਕਾ ਪੱਛਮੀ ਦੇ ਲੋਕਾਂ ਨਾਲ ਕੋਈ ਝੂਠਾ ਵਾਅਦਾ ਨਾ ਕਰਨ ਦੀ ਨੀਤੀ ਜਾਰੀ ਰੱਖਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੌਂਸਲਰ ਦੇ ਅਹੁਦੇ ਤੋਂ ਲੈ ਕੇ ਦੋ ਵਾਰ ਵਿਧਾਇਕ ਦੀ ਚੋਣ ਵਿਚ ਵੀ ਉਨ੍ਹਾਂ ਨੇ ਵੋਟਾਂ ਹਾਸਲ ਕਰਨ ਲਈ ਕਦੇ ਵੀ ਝੂਠੇ ਵਾਅਦੇ ਨਹੀਂ ਕੀਤੇ | ਆਸ਼ੂ ਦੇ ਸਿਧਾਂਤਾਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਪੀ.ਏ.ਸੀ ਮੈਂਬਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਾਹਨੀ ਨੇ ਅਕਾਲੀ ਦਲ ਛੱਡ ਕੇ ਕਾਂਗਰਸ ਦਾ ਸਮਰਥਨ ਕਰਨ ਦਾ ਐਲਾਨ ਕੀਤਾ | ਇਸ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਭਾਰਤ ਭੂਸ਼ਣ ਆਸ਼ੂ ਨੇ ਇੰਦਰਜੀਤ ਸਾਹਨੀ ਦਾ ਪਾਰਟੀ ਵਿਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ | ਇਸ ਮੌਕੇ ਸਾਹਨੀ ਨੇ ਕਿਹਾ ਕਿ ਉਸਨੇ ਬਲਜੀਤ ਸਿੰਘ ਬਿੱਲਾ ਦੀ ਪ੍ਰੇਰਨਾ ਸਦਕਾ ਕਾਂਗਰਸ ਪਾਰਟੀ ਜੁਆਇਨ ਕੀਤੀ ਹੈ | ਇਸ ਮੌਕੇ ਸਾਬਕਾ ਕੌਂਸਲਰ ਹਰੀ ਸਿੰਘ ਬਰਾੜ ਅਤੇ ਮਨਦੀਪ ਰੇਖੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਆਸ਼ੂ ਨੇ ਪੀ.ਏ.ਯੂ ਦੇ ਸਾਬਕਾ ਵਾਈਸ ਚਾਂਸਲਰ ਸਰਦਾਰਾ ਸਿੰਘ ਜੌਹਲ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਭਖਦੇ ਮਸਲਿਆਂ 'ਤੇ ਕੀਤ...
Ad Position 24