26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਵਿਖੇ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 30-08-2025
ਲੁਧਿਆਣਾ, 29 ਅਗਸਤ (ਜਤਿੰਦਰ ਭੰਬੀ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਹਫਤਾਵਾਰੀ ਕੀਰਤਨ ਸਮਾਗਮ, ਵਿਚ ਪੰਥ ਪ੍ਰਸਿੱਧ ਪ੍ਰਚਾਰਕ ਅਤੇ ਰਾਗੀ ਜਥਿਆਂ ਨੇ ਹਾਜ਼ਰੀਆਂ ਭਰੀਆਂ | ਆਸਾ ਜੀ ਦੀ ਵਾਰ ਦੇ ਕੀਰਤਨ ਭਾਈ ਦਿਲਬਾਗ ਸਿੰਘ ਲੁਧਿਆਣਾ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਸਰਵਣ ਕਰਵਾਏ ਅਤੇ ਗਿਆਨੀ ਮੋਹਿੰਦਰ ਸਿੰਘ ਲੁਧਿਆਣਾ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਬਾਰੇ ਵਿਚਾਰਾਂ ਦੀ ਸਾਂਝ ਪਾਈ | ਸ਼ਾਮ ਦੇ ਸਮਾਗਮ ਵਿਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਸੰਗਤਾਂ ਨਾਲ ਸਾਂਝੀ ਕੀਤੀ ਅਤੇ ਸੋਧਰ ਰਹਿਰਾਸ ਦੀ ਚੌਕੀ ਤੋਂ ਬਾਅਦ ਵਿਚ ਭਾਈ ਦਿਲਦੀਪ ਸਿੰਘ ਲੁਧਿਆਣਾ ਵਾਲਿਆਂ ਦੇ ਕੀਰਤਨੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰਜੱਸ ਨਾਲ ਜੋੜੀਆਂ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਆਪਣਾ ਜੀਵਨ ਸਫਲਾ ਕੀਤਾ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਕੰਵਲਜੀਤ ਸਿੰਘ ਅਤੇ ਪਰਮਜੀਤ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਨਾਲ ਭਾਈ ਦਿਲਦੀਪ ਸਿੰਘ ਜੀ ਦੇ ਕੀਰਤਨੀ ਜਥੇ ਦਾ ਸਨਮਾਨ ਕੀਤਾ | ਗੁਰੂ ਘਰ ਵਿਚ ਹਾਜ਼ਰ ਹੋਏ ਚੇਅਰਮੈਨ ਬਲਜੀਤ ਸਿੰਘ ਸੇਠੀ, ਕਰਤਾਰ ਸਿੰਘ ਬਰਾੜ, ਪਰਮਿੰਦਰ ਸਿੰਘ, ਮਲਕੀਤ ਸਿੰਘ, ਬਲਬੀਰ ਸਿੰਘ, ਤਰਲੋਕ ਸਿੰਘ ਸਚਦੇਵਾ, ਡਾਕਟਰ ਪ੍ਰੇਮ ਸਿੰਘ ਚਾਵਲਾ, ਗੁਰਦੀਪ ਸਿੰਘ ਕਾਲੜਾ, ਸਰਬਜੀਤ ਸਿੰਘ ਚਗਰ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਅਮਰਜੀਤ ਸਿੰਘ, ਰਵਿੰਦਰ ਪਾਲ ਸਿੰਘ, ਜਗਜੀਵਨ ਸਿੰਘ, ਵੀਰਨਜੀਤ ਸਿੰਘ ਸੋਹਣਪਾਲ, ਯਸ਼ਪਾਲ ਸਿੰਘ, ਜੋਗਿੰਦਰ ਸਿੰਘ ਵੱਧਵਾ, ਤੇਜਿੰਦਰ ਸਿੰਘ, ਕੁਲਵੰਤ ਸਿੰਘ, ਗੁਰਿੰਦਰ ਸਿੰਘ ਚਾਵਲਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸੰਗੋਵਾਲ ਵਲੋਂ ਹਦਾਇਤਾਂ ਦੇ ਬਾਵਜੂਦ ਮੁਲਾਜ਼ਮਾਂ ਨੇ ਨਹੀਂ ਲਿਆ ਸਬਕ <br/> ਅਗਲੀ ਖ਼ਬਰ ਆਬਕਾਰੀ ਵਿਭਾਗ ਦੀ ਛਾਪੇਮਾਰੀ ਟੀਮ 'ਤੇ ਹਮਲਾ ਕਰਨ ਵਾਲੇ ਦੋ ਗਿ੍ਫ਼ਤਾਰ
Ad Position 24