25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮਾਸਟਰ ਤਾਰਾ ਸਿੰਘ ਕਾਲਜ ਵਿਖੇ ਮਨਾਇਆ ਖੇਡ ਦਿਵਸ

Ad Position 21
No active advertisement
ਆਉਣ ਵਾਲੀ ਨੈਸ਼ਨਲ ਬਾਸਕਿਟਬਾਲ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਮੁਆਇਨਾ ਕਰਦੇ ਹੋਏ ਖੇਡ ਵਿੰਗ ਦੀ ਪ੍ਰਧਾਨ ਸੋਨੀਆ ਅਲੱਗ | ਅਜੀਤ ਤਸਵੀਰ <br/> 30-08-2025
ਲੁਧਿਆਣਾ, 29 ਅਗਸਤ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਲੁਧਿਆਣਾ ਵਿਖੇ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ਖੇਡ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਕਿਰਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਅਵਸਰ ਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਕਵਲਜੀਤ ਕੌਰ ਤੇ ਡਾ. ਮੋਨਿਕਾ ਸ਼ਾਰਦਾ ਨੇ ਮੇਜਰ ਧਿਆਨ ਚੰਦ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ, ਜ਼ਿੰਦਗੀ ਵਿਚ ਖੇਡਾਂ ਦੀ ਜਾਗਰੂਕਤਾ ਨੂੰ ਉਜਾਗਰ ਕੀਤਾ ਅਤੇ ਬੱਚਿਆਂ ਵਿਚ ਖੇਡ ਦੀ ਭਾਵਨਾ ਨੂੰ ਵਿਕਸਿਤ ਕਰਨ ਦੇ ਲਈ ਖੇਡਾਂ ਵਿਚ ਦਿਲਚਸਪੀ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਕਿਰਨਦੀਪ ਕੌਰ ਨੇ ਵਿਭਾਗ ਦੇ ਅਧਿਆਪਕ ਸਾਹਿਬਾਨ ਦੀ ਸ਼ਲਾਘਾ ਕੀਤੀ ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨ ਨੇ ਵਿਦਿਆਰਥਣਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ |


Ad Position 22
No active advertisement
ਪਿਛਲੀ ਖ਼ਬਰ ਖੇਡ ਪ੍ਰਮੋਟਰ ਸੋਨੀਆ ਅਲੱਗ ਨੇ ਗੁਰੂ ਨਾਨਕ ਸਟੇਡੀਅਮ ਦੀ ਬਾਸਕਟਬਾਲ ਗਰਾਊਾਡ ਦਾ ਕੀਤਾ ਅਚਨਚੇਤ ਦੌਰਾ <br/> ਅਗਲੀ ਖ਼ਬਰ ਅਦਾਲਤ 'ਚ ਝੂਠੀ ਗਵਾਹੀ ਤੇ ਜ਼ਮਾਨਤ ਦੇਣ ਵਾਲੇ ਪਿਓ-ਪੁੱਤ ਖ਼ਿਲਾਫ਼ ਕੇਸ ਦਰਜ <br/>
Ad Position 24