25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਖੇਡ ਪ੍ਰਮੋਟਰ ਸੋਨੀਆ ਅਲੱਗ ਨੇ ਗੁਰੂ ਨਾਨਕ ਸਟੇਡੀਅਮ ਦੀ ਬਾਸਕਟਬਾਲ ਗਰਾਊਾਡ ਦਾ ਕੀਤਾ ਅਚਨਚੇਤ ਦੌਰਾ <br/>

Ad Position 21
No active advertisement
ਅਜੀਤ ਡੈਸਕ 30-08-2025
ਲੁਧਿਆਣਾ, 29 ਅਗਸਤ (ਜਸਵਿੰਦਰ ਸਿੰਘ)-ਖੇਡ ਪ੍ਰਮੋਟਰ ਅਤੇ ਆਮ ਆਦਮੀ ਪਾਰਟੀ ਦੇ ਸਪੋਰਟਸ ਵਿੰਗ ਲੁਧਿਆਣਾ ਦੇ ਪ੍ਰਧਾਨ ਸੋਨੀਆ ਅਲੱਗ ਨੇ ਸਥਾਨਕ ਗੁਰੂ ਨਾਨਕ ਸਟੇਡੀਅਮ ਦੇ ਬਾਸਕਿਟਬਾਲ ਸਟੇਡੀਅਮ ਦਾ ਅਚਨਚੇਤ ਦੌਰਾ ਕੀਤਾ ਗਿਆ | ਉਨ੍ਹਾਂ ਨੇ ਬਾਸਕਿਟਬਾਲ ਗਰਾਊਾਡ ਦੇ ਪੁੱਖਤਾ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਬਾਸਕਟਬਾਲ ਦੇ ਖਿਡਾਰੀਆਂ ਨਾਲ ਮੁਲਕਾਤ ਕੀਤੀ ਅਤੇ ਉਨ੍ਹਾਂ ਨੂੰ ਆਉਣ ਵਾਲੀਆਂ ਪਰੇਸ਼ਾਨੀਆਂ ਬਾਰੇ ਚਰਚਾ ਕੀਤੀ | ਇਸ ਮੌਕੇ ਉਨ੍ਹਾਂ ਨੇ ਰਹਿੰਦੇ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਜ਼ਿਲ੍ਹਾ ਸਪੋਰਟਸ ਅਫ਼ਸਰ ਕੁਲਦੀਪ ਸਿੰਘ ਅਤੇ ਬਾਸਕਟਬਾਲ ਦੇ ਨੈਸ਼ਨਲ ਕੋਚ ਤੇਜਾ ਸਿੰਘ ਧਾਲੀਵਾਲ ਨਾਲ ਆਉਣ ਵਾਲੀ ਨੈਸ਼ਨਲ ਬਾਸਕਿਟਬਾਲ ਚੈਂਪੀਅਨਸ਼ਿਪ ਬਾਰੇ ਵਿਚਾਰਾਂ ਕੀਤੀਆਂ | ਇਸ ਮੌਕੇ ਖੇਡ ਪ੍ਰਮੋਟਰ ਸੋਨੀਆ ਅਲੱਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿੱਚੋਂ ਨਸ਼ਿਆਂ ਨੂੰ ਦੂਰ ਕਰਨ ਲਈ ਖੇਡਾਂ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਖੇਡਾਂ ਵੱਲ ਪ੍ਰੇਰਿਤ ਹੋ ਕੇ ਨਸ਼ਿਆਂ ਤੋਂ ਦੂਰ ਰਹਿਣ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਖੇਡਾਂ ਸਮੇਂ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਆਵੇ, ਇਸ ਲਈ ਪਹਿਲਾਂ ਹੀ ਰਹਿੰਦੇ ਪ੍ਰਬੰਧਾਂ ਨੂੰ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਖੇਡਾਂ ਸਮੇਂ ਖਿਡਾਰੀਆਂ ਨੂੰ ਮੁਸ਼ਕਿਲ ਨਹੀਂ ਆਉਣ ਨਹੀਂ ਦਿੱਤੀ ਜਾਵੇਗੀ, ਜਿਸ ਲਈ ਪੰਜਾਬ ਸਰਕਾਰ ਵਲੋਂ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਵੇਗੀ | ਪ੍ਰਧਾਨ ਸੋਨੀਆ ਅਲੱਗ ਨੇ ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਵਿਚ ਨਵੇਂ ਬਣੇ ਬਾਸਕਿਟਬਾਲ ਦੀ ਗਰਾਊਾਡ ਦਾ ਉਦਘਾਟਨ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਸਿੰਘ ਤੋਂ ਰਹਿੰਦੇ ਕੰਮਾਂ ਦੀ ਲਿਸਟ ਵੀ ਬਣਾਈ ਗਈ ਤਾਂ ਜੋ ਆਉਣ ਵਾਲੀ ਚੈਂਪੀਅਨਸ਼ਿਪ ਵਿਚ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਂਦਾ ਹੈ ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਅਗਲੀ ਖ਼ਬਰ ਮਾਸਟਰ ਤਾਰਾ ਸਿੰਘ ਕਾਲਜ ਵਿਖੇ ਮਨਾਇਆ ਖੇਡ ਦਿਵਸ
Ad Position 24