21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਗਲਾਡਾ ਵਲੋਂ ਅਰਬਨ ਅਸਟੇਟ ਦੇ ਡਿਫਾਲਟਰ ਪਲਾਟ ਅਲਾਟੀਆਂ ਨੂੰ ਬਕਾਇਆ ਜਮ੍ਹਾ ਕਰਵਾਉਣ ਲਈ ਨੋਟਿਸ ਜਾਰੀ

Ad Position 21
No active advertisement
ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਜਗਮੀਤ ਸਿੰਘ)-ਸੁਪਰਡੈਂਟ ਜ਼ਿਲ੍ਹਾ ਦਫ਼ਤਰ ਗਲਾਡਾ ਵਲੋਂ ਗਲਾਡਾ ਅਧੀਨ ਆਉਂਦੀਆਂ ਅਰਬਨ ਅਸਟੇਟ ਦੇ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦੇ ਡਿਫਾਲਟਰ ਅਲਾਟੀਆਂ ਨੂੰ ਆਪਣੀ ਬਕਾਇਆ ਰਕਮ ਜਮਾਂ ਕਰਵਾਉਣ ਸਬੰਧੀ ਨੋਟਿਸ ਜਾਰੀ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਡਿਫਾਲਟਰ ਅਲਾਟੀਆਂ ਵਲੋਂ ਬਣਦੀ ਬਕਾਇਆ ਰਕਮ ਅਜੇ ਤੱਕ ਜਮਾਂ ਨਹੀਂ ਕਰਵਾਈ ਗਈ ਉਨ੍ਹਾਂ ਨੂੰ ਗਲਾਡਾ ਵਲੋਂ ਹਦਾਇਤ ਕੀਤੀ ਗਈ ਹੈ ਕਿ ਬਣਦੀ ਬਕਾਇਆ ਰਕਮ ਜਲਦ ਤੋਂ ਜਲਦ ਜਮਾਂ ਕਰਵਾਈ ਜਾਵੇ | ਅਜਿਹਾ ਨਾ ਕਰਨ ਦੀ ਸਥਿਤੀ ਵਿਚ ਸਬੰਧਿਤ ਪ੍ਰਾਪਰਟੀ ਦੀ ਅਲਾਟਮੈਂਟ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿਚ ਇਹ ਪ੍ਰਕਿ੍ਆ ਅੱਗੇ ਵੀ ਜਾਰੀ ਰਹੇਗੀ | ਇਸੇ ਲੜੀ ਤਹਿਤ ਕਾਰਵਾਈ ਕਰਦਿਆਂ ਜ਼ਿਲ੍ਹਾ ਦਫ਼ਤਰ ਵਲੋਂ ਐਸ.ਸੀ.ਓ ਨੰ. 104 ਦੁੱਗਰੀ ਫ਼ੇਜ਼-1 ਅਤੇ ਐਸ.ਸੀ.ਓ. ਨੰ. 03 ਦੁੱਗਰੀ ਫ਼ੇਜ਼-1 ਅਤੇ 2 ਲੁਧਿਆਣਾ ਦੀ ਅਲਾਟਮੈਂਟ ਰੱਦ ਕੀਤੀ ਜਾ ਚੁੱਕੀ ਹੈ | ਇਸ ਤੋਂ ਇਲਾਵਾ ਜਿਨ੍ਹਾਂ ਪਲਾਟਾਂ ਦੀ ਅਲਾਟਮੈਂਟ ਰੱਦ ਕੀਤੀ ਜਾ ਰਹੀਂ ਹੈ ਜਾਂ ਫਿਰ ਕੀਤੀ ਜਾਵੇਗੀ ਅਜਿਹੇ ਅਲਾਟੀਆਂ ਪਾਸ ਅਲਾਟਮੈਂਟ ਰੱਦ ਕਰਨ ਉਪਰੰਤ ਪਲਾਟ ਦੀ ਅਲਾਟਮੈਂਟ ਦੀ ਬਹਾਲੀ ਲਈ ਸਮਰੱਥ ਅਧਿਕਾਰੀ ਕੋਲ ਅਪੀਲ ਦਾਇਰ ਕਰਨ ਲਈ ਇਕ ਮਹੀਨੇ ਦਾ ਸਮਾਂ ਹੁੰਦਾ ਹੈ | ਜੇਕਰ ਉਨ੍ਹਾਂ ਵਲੋਂ ਨਿਰਧਾਰਿਤ ਸਮੇਂ ਅੰਦਰ ਅਪੀਲ ਦਾਇਰ ਨਹੀਂ ਕੀਤੀ ਜਾਂਦੀ ਤਾਂ ਰੱਦ ਕੀਤੇ ਗਏ ਪਲਾਟ ਨੂੰ ਅੱਗੇ ਬੋਲੀ ਰਾਹੀਂ ਵੇਚਣ ਸਬੰਧੀ ਕਾਰਵਾਈ ਅਰੰਭ ਦਿੱਤੀ ਜਾਵੇਗੀ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਗਲਾਡਾ ਦੀਆਂ ਅਰਬਨ ਅਸਟੇਟਾਂ ਦੇ ਰਿਹਾਇਸ਼ੀ ਅਤੇ ਕਮਰਸ਼ੀਅਲ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਕਰਨ ਤੋਂ ਪਹਿਲਾਂ ਜ਼ਿਲ੍ਹਾ ਦਫ਼ਤਰ ਗਲਾਡਾ, ਲੁਧਿਆਣਾ ਦੇ ਦਫ਼ਤਰ ਵਿਚੋਂ ਸਬੰਧਿਤ ਪਲਾਟ ਦਾ ਰਿਕਾਰਡ ਜ਼ਰੂਰ ਦੇਖ ਲਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸੰਗੋਵਾਲ ਨੇ ਕੀਤਾ ਸਤਲੁਜ ਦਰਿਆ ਦਾ ਦੌਰਾ <br/> ਅਗਲੀ ਖ਼ਬਰ ਹੜ੍ਹਾਂ ਦੌਰਾਨ ਪ੍ਰਭਾਵਿਤ ਪਿੰਡਾਂ ਦੇ ਦੁੱਧ ਉਤਪਾਦਕਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਵੇਰਕਾ ਮਿਲਕ ਪਲਾਂਟ ਫ਼ਿਰੋ...
Ad Position 24