21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਵਿਧਾਇਕਾ ਛੀਨਾ ਵਲੋਂ ਓਸਵਾਲ ਐਗਰੋ ਤੋਂ ਮੇਨ ਹਾਈਵੇ ਤੱਕ ਮੁੱਖ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 31-08-2025
ਢੰਡਾਰੀ ਕਲਾ/ਲੁਧਿਆਣਾ, 30 ਅਗਸਤ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 32 ਅਧੀਨ ਓਸਵਾਲ ਐਗਰੋ ਤੋਂ ਤੋਂ ਲੈ ਕੇ ਮੇਨ ਹਾਈਵੇ ਤੱਕ ਦੀ ਮੁੱਖ ਸੜਕ ਅਤੇ ਇੰਡਸਟਰੀ ਏਰੀਆ ਸੀ1 ਸਿੰਗਲਾ ਸਾਈਕਲ ਰੋਡ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ | ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਵਿਸ਼ਾਲ ਸੜਕ ਦਾ ਨਿਰਮਾਣ 10 ਇੰਚ ਆਰ.ਐਮ.ਸੀ. ਨਾਲ ਕਰਵਾਇਆ ਜਾ ਰਿਹਾ ਹੈ, ਜਿਸ 'ਤੇ ਕਰੀਬ 97 ਲੱਖ 10 ਹਜ਼ਾਰ ਰੁਪਏ ਖ਼ਰਚ ਕੀਤੇ ਜਾਣੇ ਹਨ | ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਸ ਇਲਾਕੇ ਦੀ ਸੜਕਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਅਤੇ ਹੁਣ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ | ਵਿਧਾਇਕ ਛੀਨਾ ਨੇ ਕਿਹਾ ਕਿ ਇਸ ਮੇਨ ਸੜਕ ਦੇ ਨਿਰਮਾਣ ਨਾਲ ਆਵਾਜਾਈ ਸੁਖਾਲੀ ਹੋਵੇਗੀ ਅਤੇ ਬਰਸਾਤੀ ਮੌਸਮ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਮਿਲੇਗਾ | ਵਿਧਾਇਕਾ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਵਿਕਾਸ ਕਾਰਜਾਂ ਦੀ ਹਨੇਰੀ ਚਲਾਈ ਜਾ ਰਹੀ ਤਾਂ ਜੋ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਨਾ ਰਹਿਣ | ਇਸ ਮੌਕੇ ਬਲਬੀਰ ਸਿੰਘ ਭੋਲਾ, ਕੁਲਦੀਪ ਧੀਂਗਾਨ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗਊਘਾਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ 'ਚ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਵਿਧਾਇਕ ਸੰਗੋਵਾਲ ਨੇ ਕੀਤਾ ਸਤਲੁਜ ਦਰਿਆ ਦਾ ਦੌਰਾ <br/>
Ad Position 24