21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਡਾ. ਰਣਜੀਤ ਨੇ ਐਸ.ਪੀ.ਐਸ. ਹਸਪਤਾਲ ਵਿਖੇ ਲੁਧਿਆਣਾ ਨਿਵਾਸੀ 110 ਕਿੱਲੋ ਭਾਰੀ 65 ਸਾਲਾ ਬਜ਼ੁਰਗ ਮਹਿਲਾ ਦੀ ਜ਼ੀਰੋ ਤਕਨੀਕ ਰਾਹੀਂ 20 ਮਿੰਟ ਦੀ ਸਫਲਤਾ ਪੂਰਵਕ ਸਰਜਰੀ ਕਰ ਕੇ ਦੋਵੇਂ ਗੋਡੇ ਕੀਤੇ ਤਬਦੀਲ <br/>

Ad Position 21
No active advertisement
ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਡਾ. ਤਰਲੋਚਨ ਸਿੰਘ)-ਉੱਤਰੀ ਭਾਰਤ ਦੇ ਪ੍ਰਸਿੱਧ ਐਸ.ਪੀ.ਐਸ. ਹਸਪਤਾਲ, ਸ਼ੇਰਪੁਰ ਚੌਕ ਦੇ ਆਰਥੋਪੈਡਿਕ ਸਰਜਨ ਡਾ. ਰਣਜੀਤ ਸਿੰਘ ਵਲੋਂ ਜ਼ੀਰੋ ਤਕਨੀਕ ਰਾਹੀਂ ਐਸ.ਪੀ.ਐਸ. ਹਸਪਤਾਲ, ਲੁਧਿਆਣਾ ਵਿਖੇ ਗੋਡੇ ਬਦਲਣ ਦੀ ਧੂਮ ਪੰਜਾਬ ਵਿਚ ਹੀ ਨਹੀਂ, ਬਲਕਿ ਦੂਜੇ ਸੂਬਿਆਂ ਤੱਕ ਪੁੱਜ ਗਈ ਹੈ | ਬੀਤੇ ਦਿਨੀਂ ਡਾ. ਰਣਜੀਤ ਵਲੋਂ ਲੁਧਿਆਣਾ ਨਿਵਾਸੀ ਦਾਮਨੀ ਦਾਵੇਸਰ 65 ਸਾਲਾਂ, ਜਿਸ ਦਾ ਵਜ਼ਨ ਲਗਭਗ 110 ਕਿੱਲੋ ਹੈ ਅਤੇ ਉਹ ਪਿਛਲੇ ਕਈ ਸਾਲ ਤੋਂ ਗੋਡਿਆਂ ਦੇ ਦਰਦ ਤੋਂ ਭਾਰੀ ਪਰੇਸ਼ਾਨ ਸੀ, ਜਿਸ ਕਾਰਨ ਉਹ ਪੂਰੀ ਤਰ੍ਹਾਂ ਚੱਲਣ ਫਿਰਨ ਤੋਂ ਵੀ ਅਸਮਰਥ ਸੀ | ਇਸ ਤੋਂ ਇਲਾਵਾ ਉਹ ਹਾਈ ਬਲੱਡ ਪ੍ਰੈਸ਼ਰ ਦੀ ਮਰੀਜ਼ ਵੀ ਸੀ, ਜਿਸ ਕਾਰਨ ਕੋਈ ਵੀ ਡਾਕਟਰ ਉਸ ਦਾ ਇਲਾਜ ਕਰਨ ਲਈ ਤਿਆਰ ਨਹੀਂ ਸੀ | ਡਾ. ਰਣਜੀਤ ਨੇ ਦੱਸਿਆ ਕਿ ਜਦੋਂ ਉਹ ਐਸ.ਪੀ.ਐਸ. ਹਸਪਤਾਲ ਵਿਖੇ ਆਪਣੇ ਗੋਡਿਆਂ ਦੀ ਜਾਂਚ ਕਰਵਾਉਣ ਲਈ ਆਈ ਤਾਂ ਉਸ ਦੀ ਜਾਂਚ ਕਰਨ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਗਿਆ ਕਿ ਇਹਨਾਂ ਦੇ ਗੋਡਿਆਂ ਦਾ ਇਲਾਜ ਜ਼ੀਰੋ ਤਕਨੀਕ ਰਾਹੀਂ ਹੀ ਸੰਭਵ ਹੈ | ਪਰਿਵਾਰਕ ਮੈਂਬਰਾਂ ਦੀ ਸਹਿਮਤੀ ਤੋਂ ਬਾਅਦ ਡਾ. ਰਣਜੀਤ ਵਲੋਂ ਉਸ ਮਹਿਲਾ ਦੀ ਜ਼ੀਰੋ ਤਕਨੀਕ ਰਾਹੀਂ ਸਿਰਫ਼ 20 ਮਿੰਟ ਵਿਚ ਹੀ ਸਰਜਰੀ ਕਰਕੇ ਉਸ ਦੇ ਦੋਵੇਂ ਗੋਡੇ ਤਬਦੀਲ ਕਰ ਦਿੱਤੇ ਗਏ | ਹੁਣ ਉਹ ਮਹਿਲਾ ਆਮ ਵਾਂਗ ਤੁਰ ਫਿਰ ਸਕਦੀ ਹੈ ਅਤੇ ਆਮ ਵਾਂਗ ਕੰਮਕਾਰ ਕਰ ਸਕਦੀ ਹੈ | ਜ਼ੀਰੋ ਤਕਨੀਕ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਣਜੀਤ ਨੇ ਦੱਸਿਆ ਕਿ ਆਧੁਨਿਕ ਆਰਟੀਫਿਸ਼ੀਅਲ ਇੰਟੈਲੀਜੈਂਸ ਨਾਲ ਲੈਸ ਜ਼ੀਰੋ ਤਕਨੀਕ ਨਾਲ ਉਹ ਹੁਣ ਤੱਕ ਹਜ਼ਾਰਾਂ ਸਫਲਤਾ ਪੂਰਵਕ ਸਰਜਰੀਆਂ ਕਰਕੇ ਰੋਬੋਟਿਕ ਸਰਜਰੀ ਨੂੰ ਵੀ ਪਿੱਛੇ ਛੱਡ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਰੋਬੋਟਿਕ ਸਰਜਰੀ ਵਿਚ ਚੀਰਾ ਵੱਡਾ ਲੱਗਦਾ ਹੈ ਅਤੇ ਆਪ੍ਰੇਸ਼ਨ ਵਿਚ ਲੰਬਾ ਸਮਾਂ ਲੱਗਣ ਦੇ ਕਾਰਨ ਵਜ਼ਨੀ ਅਤੇ ਬਜ਼ੁਰਗ ਮਰੀਜ਼ਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਇੱਥੋਂ ਤੱਕ ਕਿ ਉਨ੍ਹਾਂ ਦੀ ਜ਼ਿੰਦਗੀ ਵੀ ਖਤਰੇ ਵਿਚ ਪੈ ਸਕਦੀ ਹੈ, ਦੂਜੇ ਪਾਸੇ ਜ਼ੀਰੋ ਤਕਨੀਕ ਨਾਲ ਵਜ਼ਨ, ਉਮਰ ਅਤੇ ਹੋਰ ਸਰੀਰਕ ਸਮੱਸਿਆਵਾਂ ਰੁਕਾਵਟ ਨਹੀਂ ਬਣਦੀਆਂ | ਜ਼ੀਰੋ ਤਕਨੀਕ ਨਾਲ ਸਰਜਰੀ ਕਰਵਾ ਕੇ ਬਜ਼ੁਰਗ ਮਹਿਲਾ ਅਤੇ ਉਸ ਦਾ ਪਰਿਵਾਰ ਹੁਣ ਪੂਰਾ ਖੁਸ਼ ਹੈ ਅਤੇ ਉਹ ਡਾ. ਰਣਜੀਤ ਨੂੰ ਅਸੀਸਾਂ ਦੇ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਅਕਾਲ ਮੰਡਲ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮਨਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਗੁਰਮੀਤ ਕੀਰਤਨ ਸਮਾਗਮ ਕਰਵਾਏ <br/>
Ad Position 24