21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਰੌਣੀ ਸਹਿਕਾਰੀ ਸਭਾ ਵਿਚ ਅਕਾਲੀ ਦਲ ਦਾ ਕਬਜ਼ਾ, 11 'ਚੋਂ 8 ਡਾਇਰੈਕਟਰ ਜਿੱਤੇ

Ad Position 21
No active advertisement
ਅਜੀਤ ਡੈਸਕ 31-08-2025
ਜੌੜੇਪੁਲ ਜਰਗ, 30 ਅਗਸਤ (ਪਾਲਾ ਰਾਜੇਵਾਲੀਆ)- ਦੀ ਰੌਣੀ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ ਲਿਮ: ਰੌਣੀ ਦੇ 11 ਮੈਂਬਰਾਂ ਦੀ ਹੋਈ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੇ 8 ਡਾਇਰੈਕਟਰਾਂ ਨੇ ਜਿੱਤ ਹਾਸਲ ਕੀਤੀ, ਜਦਕਿ ਕਾਂਗਰਸ ਦੇ 2 ਅਤੇ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨੂੰ 1 ਹੀ ਡਾਇਰੈਕਟਰ ਨਾਲ ਸਬਰ ਕਰਨਾ ਪਿਆ | ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਅਹੁਦੇਦਾਰਾਂ ਨੇ ਜਿੱਤ ਉਪਰੰਤ ਸ੍ਰੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਰੌਣੀ ਵਿਖੇ ਮੱਥਾ ਟੇਕਿਆ ਅਤੇ ਇਸ ਮੌਕੇ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਜੇਤੂ ਡਾਇਰੈਕਟਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸੀਨੀਅਰ ਅਕਾਲੀ ਨੇਤਾ ਸਾਬਕ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਪਾਇਲ, ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇ. ਰਘਬੀਰ ਸਿੰਘ ਸਹਾਰਨਮਾਜਰਾ ਅਤੇ ਹਲਕਾ ਇੰਚਾਰਜ ਜਥੇ. ਮਨਜੀਤ ਸਿੰਘ ਮਦਨੀਪੁਰ ਨੇ ਜੇਤੂ ਡਾਇਰੈਕਟਰਾਂ ਨੂੰ ਮੁਬਾਰਕਬਾਦ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਵਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕਾਲੋਨੀਆਂ 'ਚ ਲਗਾਏ ਬਿਜਲੀ ਮੀਟਰਾਂ ਦਾ ਮੁੱਦਾ ਗਰਮਾਇਆ <br/> ਅਗਲੀ ਖ਼ਬਰ ਸਤਲੁਜ ਦਰਿਆ ਵਿਚ ਵਗ ਰਿਹਾ 32000 ਕਿਊਸਕ ਪਾਣੀ <br/>
Ad Position 24