21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਯੂ. ਸੀ. ਪੀ. ਐਮ. ਏ. ਦੇ ਨਵੇਂ ਬਣੇ ਸੀਨੀਅਰ ਮੀਤ ਪ੍ਰਧਾਨ ਠੁਕਰਾਲ ਨੂੰ ਸਚਦੇਵਾ ਨੇ ਸੌਂਪਿਆ ਸਰਟੀਫਿਕੇਟ <br/>

Ad Position 21
No active advertisement
ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਜਤਿੰਦਰ ਭੰਬੀ)-ਏਸ਼ੀਆ ਦੀ ਸਭ ਤੋਂ ਵੱਡੀ ਟਰੇਡ ਸੰਸਥਾ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫੈਕਚਰਰਜ਼ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ 'ਚ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਜੇਤੂ ਰਹੇ ਉਮੀਦਵਾਰ ਜਸਵਿੰਦਰ ਸਿੰਘ ਠੁਕਰਾਲ ਨੂੰ ਯੂ.ਸੀ.ਪੀ.ਐਮ.ਏ. ਚੋਣਾਂ ਲਈ ਨਿਯੁਕਤ ਚੋਣ ਅਧਿਕਾਰੀ ਮਨਜਿੰਦਰ ਸਿੰਘ ਸਚਦੇਵਾ ਨੇ ਜਿੱਤ ਦਾ ਸਰਟੀਫਿਕੇਟ ਸੌਂਪਿਆ | ਇਸ ਮੌਕੇ ਜਸਵਿੰਦਰ ਸਿੰਘ ਠੁਕਰਾਲ ਨੇ ਮਿਲੀ ਇਸ ਸ਼ਾਨਦਾਰ ਜਿੱਤ ਲਈ ਜਿੱਥੇ ਉਨ੍ਹਾਂ ਪੂਰੇ ਡੀ.ਐਸ ਚਾਵਲਾ ਧੜੇ ਦਾ ਧੰਨਵਾਦ ਕੀਤਾ, ਉਥੇ ਹੀ ਉਨ੍ਹਾਂ ਆਪਣੇ ਸਮਰਥਕ ਚਰਨਜੀਤ ਸਿੰਘ ਵਿਸ਼ਵਕਰਮਾ ਦਾ ਵੀ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਸਮੂਹ ਯੂ.ਸੀ.ਪੀ.ਐਮ.ਏ. ਮੈਂਬਰਾਂ ਦਾ ਦਿਲ ਦੀਆਂ ਗਹਿਰਾਈਆਂ 'ਚੋਂ ਧੰਨਵਾਦ ਕਰਦਾ ਹੋਇਆ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਉਹ ਮਿਲੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਉਦਯੋਗਪਤੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਗੈਰ-ਕਾਨੂੰਨੀ ਵਪਾਰਕ ਇਮਾਰਤਾਂ ਦੀ ਉਸਾਰੀ ਤੇ ਰੁੱਖਾਂ ਦੀ ਕਟਾਈ ਖ਼ਿਲਾਫ਼ ਪੀ.ਏ.ਸੀ. ਨੇ ਕੀਤੀ ਨਗਰ ਨਿਗਮ ਨੂੰ ਸ਼ਿਕਾਇਤ... ਅਗਲੀ ਖ਼ਬਰ ਪਾਵਰਕਾਮ ਵਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕਾਲੋਨੀਆਂ 'ਚ ਲਗਾਏ ਬਿਜਲੀ ਮੀਟਰਾਂ ਦਾ ਮੁੱਦਾ ਗਰਮਾਇਆ <br/>
Ad Position 24