21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਵਾਸੀਆਂ ਨੂੰ ਅੱਗੇ ਆਉਣ ਦੀ ਲੋੜ-ਕਰਨ ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਡਾ. ਤਰਲੋਚਨ ਸਿੰਘ)-ਬ੍ਰਾਹਮਣ ਭਲਾਈ ਬੋਰਡ ਪੰਜਾਬ ਦੇ ਮੈਂਬਰ ਅਤੇ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਸੰਯੁਕਤ ਸਕੱਤਰ ਕਰਨ ਸ਼ਰਮਾ ਪੰਜਾਬ ਵਿਚ ਹੜ੍ਹਾਂ ਕਾਰਨ ਵਿਗੜ ਰਹੇ ਹਾਲਾਤਾਂ ਨੂੰ ਦੇਖਦੇ ਹੋਏ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ | ਇਸ ਦੌਰਾਨ ਕਰਨ ਸ਼ਰਮਾ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਔਖੇ ਸਮੇਂ ਵਿਚ ਹਰ ਨਾਗਰਿਕ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਵੇ, ਕਿਉਂਕਿ ਅੱਜ ਪੰਜਾਬ ਦੇ ਸੈਂਕੜੇ ਲੋਕ ਬੇਘਰ ਹੋ ਗਏ ਹਨ, ਵੱਡੀ ਮਾਤਰਾ ਵਿਚ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ | ਉਨ੍ਹਾਂ ਕੋਲ ਨਾ ਤਾਂ ਸਿਰ 'ਤੇ ਛੱਤ ਹੈ ਅਤੇ ਨਾ ਹੀ ਖਾਣ ਲਈ ਖਾਣਾ ਹੈ | ਅਜਿਹੀ ਸਥਿਤੀ ਵਿਚ ਹਰ ਪੰਜਾਬੀ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਇਨ੍ਹਾਂ ਪੀੜਤ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ | ਕਰਨ ਸ਼ਰਮਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਤੋਂ ਨਿਰਧਾਰਿਤ ਦਰਾਂ 'ਤੇ ਹੀ ਸਾਮਾਨ ਵੇਚਣ ਅਤੇ ਆਪਣੀ ਕਮਾਈ ਲਈ ਦਰਾਂ ਨੂੰ ਦੁੱਗਣਾ ਕਰਕੇ ਲੋਕਾਂ ਦਾ ਸ਼ੋਸ਼ਣ ਨਾ ਕਰਨ | ਕਰਨ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਵਤਾਵਾਦੀ ਪਹੁੰਚ ਅਪਣਾਉਂਦੇ ਹੋਏ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਫਸੇ ਪਰਿਵਾਰਾਂ ਤੱਕ ਰਾਹਤ ਸਮਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਸੂਬਾ ਸਰਕਾਰ ਦੇ ਹੈਲੀਕਾਪਟਰ ਤਾਇਨਾਤ ਕਰਨ ਦਾ ਐਲਾਨ ਕੀਤਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ | ਕਰਨ ਸ਼ਰਮਾ ਨੇ ਕਿਹਾ ਕਿ 70 ਸਾਲਾਂ ਵਿਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮੁੱਖ ਮੰਤਰੀ ਨੇ ਲੋਕਾਂ ਦੀ ਸੇਵਾ ਲਈ ਸਰਕਾਰੀ ਹੈਲੀਕਾਪਟਰ ਤਾਇਨਾਤ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ 'ਆਪ' ਸਰਕਾਰ ਹੈ ਜੋ ਹਰ ਮੁਸ਼ਕਿਲ ਵਿਚ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿਸ ਕਾਰਨ ਜੇਕਰ ਕਿਸੇ ਵੀ ਵਿਅਕਤੀ ਨੂੰ ਮਦਦ ਦੀ ਲੋੜ ਹੈ ਤਾਂ ਉਹ ਕੰਟਰੋਲ ਰੂਮ ਨਾਲ ਸੰਪਰਕ ਕਰ ਸਕਦਾ ਹੈ | ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿਚ ਲੋਕਾਂ ਦੀ ਮਦਦ ਕਰਨਾ ਆਪਣਾ ਫ਼ਰਜ਼ ਸਮਝਦੀ ਹੈ | ਇਸ ਦੇ ਨਾਲ ਹੀ ਪੰਜਾਬ ਪੁਲਿਸ, ਐਨ.ਡੀ.ਆਰ.ਐਫ., ਐਸ. ਡੀ. ਆਰ. ਐਫ. ਅਤੇ ਫ਼ੌਜ ਦੇ ਨਾਲ ਹੜ੍ਹ

Ad Position 22
No active advertisement
ਪਿਛਲੀ ਖ਼ਬਰ ਹਸਪਤਾਲ ਅਤੇ ਜਿੰਮ ਦੇ ਬਾਹਰੋਂ ਮੋਟਰਸਾਈਕਲ ਹੋਏ ਚੋਰੀ ਅਗਲੀ ਖ਼ਬਰ ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਟੀਚਰਜ਼ ਫਰੰਟ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ <br/>
Ad Position 24