21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਿਲਾਪ ਦਿਹਾੜਾ ਮਨਾਉਣ ਲਈ ਬਾਵਾ ਦੀ ਅਗਵਾਈ ਹੇਠ ਜਥਾ ਰਵਾਨਾ

Ad Position 21
No active advertisement
ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਜਤਿੰਦਰ ਭੰਬੀ)-ਇਤਿਹਾਸਿਕ ਮਿਲਾਪ ਦਿਹਾੜਾ, ਜੋ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਮਾਧੋਦਾਸ ਬੈਰਾਗੀ (ਬਾਬਾ ਬੰਦਾ ਸਿੰਘ ਬਹਾਦਰ) ਵਿਚਕਾਰ 3 ਸਤੰਬਰ 1708 ਨੂੰ ਗੋਦਾਵਰੀ ਨਦੀ ਦੇ ਕੰਢੇ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਹੋਇਆ ਸੀ | ਉਹ ਮਿਲਾਪ ਦਿਹਾੜਾ ਮਨਾਉਣ ਲਈ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦਾ 23ਵਾਂ ਜੱਥਾ ਫਾਊਾਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਉਮਰਾਓ ਸਿੰਘ ਛੀਨਾ ਪ੍ਰਧਾਨ ਫਾਊਾਡੇਸ਼ਨ ਹਰਿਆਣਾ, ਇੰਦਰਜੀਤ ਸਿੰਘ ਢਿੱਲੋਂ ਸਰਪ੍ਰਸਤ ਫਾਊਾਡੇਸ਼ਨ ਸੰਡੌਰਾ, ਬਲਜਿੰਦਰ ਸਿੰਘ ਲੁਹਾਰਾ, ਮਨੋਹਰ ਸਿੰਘ ਗਿੱਲ, ਤਰਲੋਚਨ ਸਿੰਘ ਬਿਲਾਸਪੁਰ, ਦੀਪ ਲੁਧਿਆਣਾਵੀ, ਕੰਚਨ ਬਾਵਾ ਅਤੇ ਅਸ਼ੋਕ ਖੇੜਾ ਦੀ ਅਗਵਾਈ ਵਿਚ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਇਆ, ਜਿਸ ਨੂੰ ਰਵਾਨਾ ਕਰਨ ਦੀ ਰਸਮ ਕੈਪਟਨ ਸੰਦੀਪ ਸਿੰਘ ਸੰਧੂ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ (ਇੰਚਾਰਜ ਹਲਕਾ ਦਾਖਾ), ਐਸ.ਐਸ. ਖੁਰਾਣਾ, ਸਤੀਸ਼ ਬਜਾਜ ਉੱਘੇ ਸਮਾਜਸੇਵੀ, ਰਾਜੂ ਬਾਜੜਾ ਸਰਪ੍ਰਸਤ ਅੰਤਰਰਾਸ਼ਟਰੀ ਫਾਊਾਡੇਸ਼ਨ ਅਤੇ ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ ਨੇ ਨਿਭਾਈ | ਇਸ ਮੌਕੇ ਕੈਪਟਨ ਸੰਧੂ ਅਤੇ ਖੁਰਾਣਾ ਨੇ ਕਿਹਾ ਕਿ ਬਾਵਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਸ਼ਲਾਘਾਯੋਗ ਉਪਰਾਲਾ ਹੈ, ਜੋ ਪਿਛਲੇ 22 ਸਾਲ ਤੋਂ ਜੱਥਾ ਸੱਚਖੰਡ ਐਕਸਪ੍ਰੈੱਸ ਟਰੇਨ ਰਾਹੀਂ ਲਿਜਾ ਕੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਵਿਚਕਾਰ ਹੋਏ ਇਤਿਹਾਸਕ ਮਿਲਾਪ ਦਾ ਦਿਹਾੜਾ ਮਨਾਉਣ ਲਈ ਸ੍ਰੀ ਹਜੂਰ ਸਾਹਿਬ ਨਾਂਦੇੜ ਜਾਂਦੇ ਹਨ | ਇਸ ਮਿਲਾਪ ਤੋਂ ਬਾਅਦ ਹੀ ਬਾਬਾ ਬੰਦਾ ਸਿੰਘ ਬਹਾਦਰ ਨੇ 700 ਸਾਲ ਦੇ ਮੁਗਲ ਸਾਮਰਾਜ ਦਾ ਖਾਤਮਾ ਕੀਤਾ ਅਤੇ ਪਹਿਲੇ ਸਿੱਖ ਲੋਕ ਰਾਜ ਦੀ ਨੀਂਹ ਰੱਖੀ | ਇਸ ਸਮੇਂ ਬਾਵਾ ਨੇ ਕਿਹਾ ਕਿ ਜੱਥਾ 31 ਅਗਸਤ ਸ਼ਾਮ ਨੂੰ ਸ੍ਰੀ ਹਜੂਰ ਸਾਹਿਬ ਪਹੁੰਚੇਗਾ | 1 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 3 ਸਤੰਬਰ ਨੂੰ ਸ੍ਰੀ ਸੱਚਖੰਡ ਸਾਹਿਬ ਵਿਖੇ ਸਵੇਰੇ 8 ਵਜੇ ਭੋਗ ਉਪਰੰਤ 10 ਵਜੇ ਬਾਬਾ ਬੰਦਾ ਘਾਟ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਣਗੇ, ਜਿਸ ਵਿਚ ਢਾਡੀ, ਕਵੀਸ਼ਰ, ਇਤਿਹਾਸਕਾਰ ਸੰਗਤਾਂ ਨੂੰ ਗੌਰਵਮਈ ਇਤਿਹਾਸ ਨਾਲ ਜੋੜਨਗੇ |

Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਾਈਕਲ ਉਦਯੋਗ ਦੇ ਯੋਗਦਾਨ ਦੀ ਕੀਤੀ ਸ਼ਲਾਘਾ <br/> ਅਗਲੀ ਖ਼ਬਰ ਲੁਧਿਆਣਾ ਦੇ ਡਾ. ਇੰਦਰਜੀਤ ਸਿੰਘ ਨੂੰ ਚੀਨੀ ਸਰਕਾਰ ਨੇ ਡਾ. ਬਾਸੂ ਦੇ ਉੱਤਰਾਧਿਕਾਰੀ ਵਜੋਂ ਦਿੱਤਾ ਸਭ ਤੋਂ ਉੱਚਾ ਪੁਰਸਕ...
Ad Position 24