21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਜੀ. ਐੱਨ. ਕੇ. ਸੀ. ਡਬਲਿਊ. ਵਿਖੇ ਪੁਸਤਕ ਰਿਲੀਜ਼ ਸਮਾਗਮ <br/>

Ad Position 21
No active advertisement
ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਡਾ. ਤਰਲੋਚਨ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ ਵਿਖੇ ਅੱਜ ਕਾਲਜ ਕੈਂਪਸ ਵਿਚ ਇਕ ਕਿਤਾਬ ਰਿਲੀਜ਼ ਸਮਾਗਮ ਕਰਵਾਇਆ | ਅਮਰਜੀਤ ਸਿੰਘ ਗਰੇਵਾਲ ਦੁਆਰਾ ਲਿਖੀ ਗਈ ਕਿਤਾਬ ''ਮਾਰਟਿਰਡਮ ਦੈਟ ਬਰਥਡ ਦ ਫਿਊਚਰ ਗੁਰੂ ਤੇਗ ਬਹਾਦੁਰ ਐਂਡ ਦ ਪੋਸਟਹਿਊਮਨ ਰੈਵੋਲੂਸ਼ਨU ਨੂੰ ਰਸਮੀ ਤੌਰ 'ਤੇ ਇਸ ਸਮਾਗਮ ਦੌਰਾਨ ਰਿਲੀਜ਼ ਕੀਤਾ ਗਿਆ | ਸਮਾਗਮ ਵਿਚ ਉੱਘੀਆਂ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ | ਭਾਈ ਮਨਜੀਤ ਸਿੰਘ ਸਾਬਕਾ ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ ਮੁੱਖ ਮਹਿਮਾਨ ਸਨ | ਇਸ ਮੌਕੇ ਸਵਰਨਜੀਤ ਸਵੀ ਚੇਅਰਮੈਨ, ਪੰਜਾਬ ਆਰਟਸ ਕੌਂਸਲ, ਚੰਡੀਗੜ੍ਹ, ਇੰਜੀਨੀਅਰ ਜਸਵੰਤ ਸਿੰਘ ਜ਼ਫਰ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਅਤੇ ਪ੍ਰੋ. ਯੋਗ ਰਾਜ ਅੰਗਰੀਸ਼ ਡੀਨ ਭਾਸ਼ਾਵਾਂ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਡਿਪਟੀ ਚੇਅਰਮੈਨ, ਪੰਜਾਬ ਆਰਟਸ ਕੌਂਸਲ, ਚੰਡੀਗੜ੍ਹ ਵਿਸ਼ੇਸ਼ ਮਹਿਮਾਨ ਸਨ | ਪ੍ਰਸਿੱਧ ਵਿਦਵਾਨ ਪ੍ਰੋ. ਬਲਕਾਰ ਸਿੰਘ ਸਾਬਕਾ ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਪ੍ਰੋ. ਕੇਹਰ ਸਿੰਘ ਸਾਬਕਾ ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਪ੍ਰੋ. ਬਲਜੀਤ ਸਿੰਘ ਵਿਰਕ ਜੀ.ਐਚ.ਜੀ ਖ਼ਾਲਸਾ ਕਾਲਜ, ਗੁਰੂਸਰ ਸੁਧਾਰ, ਲੁਧਿਆਣਾ ਨੇ ਰਿਸੋਰਸ ਪਰਸਨ ਵਜੋਂ ਆਪਣੀਆਂ ਵਿਦਵਤਾਪੂਰਨ ਸੂਝਾਂ ਸਾਂਝੀਆਂ ਕੀਤੀਆਂ | ਇਸ ਮੌਕੇ ਮੈਨੇਜਮੈਂਟ, ਪਿ੍ੰਸੀਪਲ ਅਤੇ ਫੈਕਲਟੀ ਮੈਂਬਰਾਂ ਨੇ ਲੇਖਕ ਨੂੰ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਵਧਾਈ ਦਿੱਤੀ ਅਤੇ ਸਮਾਗਮ ਦੀ ਮੇਜ਼ਬਾਨੀ ਕਰਨ 'ਤੇ ਮਾਣ ਪ੍ਰਗਟ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕਰਿਆਨਾ ਸਟੋਰ ਅਤੇ ਘਰ 'ਚ ਹੋਈ ਚੋਰੀ ਅਗਲੀ ਖ਼ਬਰ ਵਿਧਾਇਕ ਪੱਪੀ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਤੇ ਕਮਿਸ਼ਨਰ ਡੇਚਲਵਾਲ ਨੇ ਕੀਤਾ ਜਗਰਾਉਂ ਪੁਲ ਦਾ ਨਿਰੀਖਣ
Ad Position 24