21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਐਸ.ਡੀ.ਪੀ. ਕਾਲਜ ਫ਼ਾਰ ਵੁਮੈਨ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਜਸਵਿੰਦਰ ਸਿੰਘ)-ਐਸ.ਡੀ.ਪੀ. ਸਭਾ ਅਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਰਾਜ ਕੁਮਾਰ ਭਸੀਨ ਦੀ ਪ੍ਰੇਰਨਾ ਹੇਠ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਅਤੇ ਸਰੀਰਕ ਸਿੱਖਿਆ ਵਿਭਾਗ ਦੁਆਰਾ ਐਨ.ਐਸ.ਐਸ. ਅਤੇ ਐਨ.ਸੀ.ਸੀ., ਐਸ.ਡੀ.ਪੀ. ਕਾਲਜ ਫ਼ਾਰ ਵੁਮੈਨ, ਲੁਧਿਆਣਾ ਦੇ ਸਹਿਯੋਗ ਨਾਲ ਰਾਸ਼ਟਰੀ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਵੱਖ-ਵੱਖ ਖੇਡ ਗਤੀਵਿਧੀਆਂ ਜਿਵੇਂ ਕਿ ਟਗ ਆਫ਼ ਵਾਰ, 50 ਮੀਟਰ ਦੌੜ, ਸ਼ਤਰੰਜ ਅਤੇ ਯੋਗਾ ਅਤੇ ਹੋਰ ਬਹੁਤ ਕੁੱਝ ਸ਼ਾਮਿਲ ਸੀ | ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਅਤੇ ਜਨੂੰਨ ਨਾਲ ਹਿੱਸਾ ਲਿਆ | ਪਿ੍ੰਸੀਪਲ ਡਾ. ਨੀਤੂ ਹਾਂਡਾ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਯਤਨਾਂ ਦੀ ਸ਼ਲਾਘਾ ਕਰਦਿਆਂ ਸਮਾਗਮ ਦਾ ਅੰਤ ਕੀਤਾ | ਉਨ੍ਹਾਂ ਨੇ ਇਸ ਸਮਾਗਮ ਦੇ ਪ੍ਰਬੰਧ ਲਈ ਫੈਕਲਟੀ ਮੈਂਬਰਾਂ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਅੱਜ ਬਿਨਾਂ ਜੁਰਮਾਨੇ ਦੇ ਪ੍ਰਾਪਰਟੀ ਟੈਕਸ ਭਰਨ ਦਾ ਆਖਰੀ ਦਿਨ ਅਗਲੀ ਖ਼ਬਰ ਕਰਿਆਨਾ ਸਟੋਰ ਅਤੇ ਘਰ 'ਚ ਹੋਈ ਚੋਰੀ
Ad Position 24